ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੇਮ ਵਿਆਹ ਲੜਕੀ ਨੂੰ ਗਲੀ ’ਚ ਘੜੀਸਿਆ

07:55 AM Jun 12, 2024 IST

ਮੋਗਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਪ੍ਰੇਮ ਵਿਆਹ ਕਰਵਾਉਣ ’ਤੇ ਮਾਪਿਆਂ ਵੱਲੋਂ ਆਪਣੀ ਧੀ ਨੂੰ ਸ਼ਹਿਰ ਦੀ ਗਲੀ ’ਚ ਘੜੀਸਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੜਕੀ ਜ਼ਖ਼ਮੀ ਹੋ ਗਈ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਨੇ ਲੜਕੀ ਨੂੰ ਛੁਡਵਾ ਕੇ ਸਥਾਨਕ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ। ਥਾਣਾ ਸਿਟੀ ਦੱਖਣੀ ਮੁਖੀ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਲੜਕੀ ਦੇ ਪਿਤਾ, ਮਾਮੇ ਸਮੇਤ ਤਿੰਨ ਹੋਰਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਮੁਤਾਬਕ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਲੜਕੀ ਨੇ ਆਪਣੀ ਮਰਜ਼ੀ ਨਾਲ 24 ਮਈ ਨੂੰ ਪ੍ਰੇਮ ਵਿਆਹ ਕਰਵਾਇਆ ਸੀ। ਇਸ ਤੋਂ ਬਾਅਦ ਜੋੜਾ ਥਾਣਾ ਸਿਟੀ ਵਿਚ ਆਪਣੀ ਸੁਰੱਖਿਆ ਲਈ ਬਿਆਨ ਦਰਜ ਕਰਵਾਉਣ ਗਿਆ ਸੀ। ਪੀੜਤਾ ਦਾ ਦੋਸ਼ ਹੈ ਕਿ ਉਸ ਦੇ ਪਿਤਾ ਤੇ ਹੋਰਾਂ ਨੇ ਉਸ ਨੂੰ ਅਗਵਾ ਕਰ ਲਿਆ। ਜਦ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਗਲੀ ਵਿਚ ਘੜੀਸਿਆ ਗਿਆ ਜਿਸ ਕਾਰਨ ਉਸ ਦੀਆਂ ਲੱਤਾਂ ਬਾਹਾਂ ਰਗੜੀਆਂ ਗਈਆਂ। ਪੰਜਾਬ ਪੁਲੀਸ ਦੇ ਜ਼ਿਲ੍ਹਾ ਸਦਰ ਮੁਕਾਮ ਉੱਤੇ ਸਥਾਪਤ ਮਹਿਲਾ ਪੁਲੀਸ ਸੈੱਲ ਦੀ ਮੁਖੀ ਇੰਸਪੈਕਟਰ ਹਰਜੀਤ ਕੌਰ ਢੀਂਡਸਾ ਦਾ ਆਖਣਾ ਹੈ ਕਿ ਪ੍ਰੇਮ ਵਿਆਹ ਜਾਂ ਲਿਵ ਇਨ ਰਿਲੇਸ਼ਨ ਦੇ ਝਗੜੇ ਵੱਡੀ ਗਿਣਤੀ ਵਿਚ ਪੁਲੀਸ ਕੋਲ ਆ ਰਹੇ ਹਨ।

Advertisement

Advertisement