ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਨਐੱਸਯੂਆਈ ਵੱਲੋਂ ‘ਮੁਹੱਬਤ ਦੀ ਦੁਕਾਨ’ ਅਤੇ ‘ਕੈਂਪਸ ਜੋੜੋ’ ਮੁਹਿੰਮ

09:02 AM Sep 08, 2023 IST
ਵਿਦਿਆਰਥੀ ਕੇਂਦਰ ਵਿੱਚ ‘ਮੁਹੱਬਤ ਦੀ ਦੁਕਾਨ’ ਦਾ ਪੋਸਟਰ ਰਿਲੀਜ਼ ਕਰਦੇ ਹੋਏ ਐੱਨਐੱਸਯੂਆਈ ਦੇ ਆਗੂ।

ਕੁਲਦੀਪ ਸਿੰਘ
ਚੰਡੀਗੜ੍ਹ, 7 ਸਤੰਬਰ
ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕਾਊਂਸਲ ਚੋਣਾਂ ਵਿੱਚ ਪ੍ਰਧਾਨਗੀ ਦੀ ਜਿੱਤ ਪ੍ਰਾਪਤ ਕਰਨ ਉਪਰੰਤ ਕਾਂਗਰਸ ਪਾਰਟੀ ਦੇ ਵਿਦਿਆਰਥੀ ਵਿੰਗ ਐੱਨ.ਐੱਸ.ਯੂ.ਆਈ. ਵੱਲੋਂ ਅੱਜ ਪਹਿਲੇ ਦਿਨ ਹੀ ਕੈਂਪਸ ਵਿੱਚ ਰਾਹੁਲ ਗਾਂਧੀ ਦੀ ਵਿਚਾਰਧਾਰਾ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਨਵ-ਨਿਯੁਕਤ ਕਾਊਂਸਲ ਪ੍ਰਧਾਨ ਜਤਿੰਦਰ ਸਿੰਘ ਨੇ ਵਿਦਿਆਰਥੀ ਕੇਂਦਰ ਵਿੱਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਆਪਣੀ ਜਿੱਤ ਦੇ ਲਈ ਪੰਜਾਬ ਯੂਨੀਵਰਸਿਟੀ ਦੇ ਸਮੁੱਚੇ ਵਿਦਿਆਰਥੀ ਵਰਗ ਦਾ ਧੰਨਵਾਦ ਕੀਤਾ। ਵਿਰੋਧੀ ਪਾਰਟੀਆਂ ਵਿੱਚ ਆਪਣੀ ਪਹਿਲੀ ਪਾਰਟੀ ਏਬੀਵੀਪੀ ਸਮੇਤ ਸੀਵਾਈਐੱਸਐੱਸ ਉੱਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਮੁੱਚੇ ਪੀ.ਯੂ. ਕੈਂਪਸ ਦੇ ਵਿਦਿਆਰਥੀ ਮਨਾਂ ਵਿੱਚ ਸਿਆਸੀ ਜ਼ਹਿਰ ਘੋਲ਼ ਕੇ ਰੱਖ ਦਿੱਤਾ ਹੈ ਅਤੇ ਨਫ਼ਰਤ ਭਰ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਤੱਕ ਇਸ ਵਿਦਿਆਰਥੀ ਚੋਣ ਵਿੱਚ ਦਖ਼ਲਅੰਦਾਜ਼ੀ ਕਰਦੇ ਰਹੇ ਹਨ। ਕੈਂਪਸ ਵਿੱਚ ਫੈਲੀ ਇਸ ਸਿਆਸੀ ਜ਼ਹਿਰ ਅਤੇ ਨਫ਼ਰਤ ਨੂੰ ਖ਼ਤਮ ਕਰਨ ਲਈ ਉਹ ਆਪਣੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਵਿਚਾਰਧਾਰਾ ਮੁਤਾਬਕ ਹਰੇਕ ਵਿਭਾਗ ਵਿੱਚ ‘ਮੁਹੱਬਤ ਦੀ ਦੁਕਾਨ’ ਖੋਲ੍ਹਣਗੇ। ਇਸ ਤੋਂ ਇਲਾਵਾ ‘ਰਾਹੁਲ ਗਾਂਧੀ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਉਨ੍ਹਾਂ ਦੇ ‘ਭਾਰਤ ਜੋੜੋ ਯਾਤਰਾ’ ਦੀ ਤਰਜ਼ ਉੱਤੇ ਪੀ.ਯੂ. ਵਿੱਚ ‘ਕੈਂਪਸ ਜੋੜੋ’ ਮੁਹਿੰਮ ਵੀ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।
ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੀ.ਯੂ. ਨੂੰ ਸਮੇਂ-ਸਮੇਂ ’ਤੇ ਜਾਰੀ ਕੀਤੇ ਜਾਣ ਵਾਲੇ ਫੰਡਾਂ ਬਾਰੇ ਉਨ੍ਹਾਂ ਕਿਹਾ ਕਿ ਫੰਡ ਰਿਲੀਜ਼ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਵਿੱਚ ਕੋਈ ਪੱਖਪਾਤ ਨਹੀਂ ਹੋਣ ਦਿੱਤਾ ਜਾਵੇਗਾ। ਉਹ ਆਪਣੇ ਵਿਦਿਆਰਥੀ ਵਰਗ ਨੂੰ ਨਾਲ ਲੈ ਕੇ ਵਿਦਿਆਰਥੀ ਮੰਗਾਂ ਪੂਰੀਆਂ ਕਰਵਾਉਣ ਦੇ ਲਈ ਪੁਰਜ਼ੋਰ ਯਤਨ ਕਰਨਗੇ।
ਆਪਣੀ ਪੁਰਾਣੀ ਪਾਰਟੀ ‘ਏਬੀਵੀਪੀ’ ਨੂੰ ਛੱਡਣ ਬਾਰੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਸ ਪਾਰਟੀ ਵਿੱਚ ਕਿਸੇ ਵੀ ਮੁੱਦੇ ਉੱਤੇ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰਨ ਦੀ ਇਜਾਜ਼ਤ ਨਹੀਂ ਸੀ, ਬਲਕਿ ਵੱਡੇ ਲੀਡਰਾਂ ਦੀ ਕਠਪੁਤਲੀ ਬਣ ਕੇ ਕੰਮ ਕਰਨਾ ਪੈਂਦਾ ਸੀ। ਪ੍ਰੈੱਸ ਕਾਨਫ਼ਰੰਸ ਵਿੱਚ ਹੋਰਨਾਂ ਤੋਂ ਇਲਾਵਾ ਕਾਂਗਰਸੀ ਅਤੇ ਐਨ.ਐੱਸ.ਯੂ.ਆਈ. ਆਗੂਆਂ ਵਿੱਚ ਸਿਕੰਦਰ ਬੂਰਾ, ਚੰਦਨ ਰਾਣਾ, ਸਚਿਨ ਗਾਲਵ, ਮਨੋਜ ਲੁਬਾਣਾ, ਕਰਨ ਰੰਧਾਵਾ ਆਦਿ ਨੇ ਵੀ ਆਪਣੇ ਵਿਚਾਰ ਰੱਖੇ।

Advertisement

ਐੱਨਐੱਸਯੂਆਈ ਦੀ ਜਿੱਤ ‘ਭਾਰਤ ਜੋੜੋ ਯਾਤਰਾ’ ਦਾ ਨਤੀਜਾ

ਕਾਊਂਸਲ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਐੱਨਐੱਸਯੂਆਈ ਦੀ ਪ੍ਰਧਾਨਗੀ ਜਿੱਤ ਰਾਹੁਲ ਗਾਂਧੀ ਵੱਲੋਂ ਪਿਛਲੇ ਕਰੀਬ ਇੱਕ ਸਾਲ ਤੋਂ ‘ਭਾਰਤ ਜੋੜੋ ਯਾਤਰਾ’ ਦਾ ਹੀ ਨਤੀਜਾ ਹੈ ਜਿਸ ਤੋਂ ਪ੍ਰਭਾਵਿਤ ਹੋ ਕੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਹੱਕ ਵਿੱਚ ਫਤਵਾ ਦਿੱਤਾ ਹੈ।

ਜੇਤੂ ਐੱਨਐੱਸਯੂਆਈ ਉਮੀਦਵਾਰਾਂ ਦਾ ਸਨਮਾਨ

ਪੀਯੂ ਚੋਣਾਂ ’ਚ ਜੇਤੂ ਜਤਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਐੱਚਐੱਸ ਲੱਕੀ।

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਜੇਤੂ ਐੱਨਐੱਸਯੂਆਈ ਦੇ ਆਗੂ ਜਤਿੰਦਰ ਸਿੰਘ ਨੇ ਅੱਜ ਸੈਕਟਰ-35 ਸਥਿਤ ਚੰਡੀਗੜ੍ਹ ਕਾਂਗਰਸ ਦੇ ਦਫ਼ਤਰ ’ਚ ਪਹੁੰਚ ਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ’ਤੇ ਹੋਰਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸ ਪ੍ਰਧਾਨ ਐੱਚਐੱਸ ਲੱਕੀ ਨੇ ਜਤਿੰਦਰ ਸਿੰਘ ਨੂੰ ਸਨਮਾਨਿਤ ਕੀਤਾ। ਲੱਕੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਕਾਊਂਸਲ ਦੀਆਂ ਚੋਣਾਂ ’ਚ ਐੱਨਐੱਸਯੂਆਈ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦਾ ਨੌਜਵਾਨ ਵਰਗ ਕਾਂਗਰਸ ਪਾਰਟੀ ਦੇ ਨਾਲ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਪੜ੍ਹਦੇ ਹਨ, ਜਿਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਨਐੱਸਯੂਆਈ ਉਮੀਦਵਾਰ ਨੂੰ ਜਿਤਾ ਕੇ ਆਪਣਾ ਫਤਵਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਕਾਉਂਸਲ ਚੋਣਾਂ ਦੇ ਨਤੀਜਿਆਂ ਤੋਂ ਸਾਹਮਣੇ ਆ ਗਿਆ ਹੈ ਕਿ ਨੌਜਵਾਨ ਵਰਗ ਭਾਜਪਾ ਤੋਂ ਤੰਗ ਹੈ। ਇਸੇ ਕਰਕੇ ਏਬੀਵੀਪੀ ਨੂੰ ਨਕਾਰ ਕੇ ਕਾਂਗਰਸ ਦੇ ਐੱਨਐੱਸਯੂਆਈ ਦੇ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕ ਹਿੱਤ ਵਿੱਚ ਕੰਮ ਕਰਨ ਵਾਲੀ ਪਾਰਟੀ ਹੈ, ਉਹ ਭਵਿੱਖ ਵਿੱਚ ਵੀ ਲੋਕ ਹਿੱਤ ’ਚ ਕੰਮ ਕਰਦੀ ਰਹੇਗੀ।

Advertisement

 

 

Advertisement