ਪੀਏਯੂ ਦੀ ਲਵਲੀਨ ਕੌਰ ਸੋਨ ਤਗ਼ਮੇ ਨਾਲ ਸਨਮਾਨਿਤ
07:34 AM Sep 06, 2024 IST
Advertisement
ਖੇਤਰੀ ਪ੍ਰਤੀਨਿਧ
ਲੁਧਿਆਣਾ, 5 ਸਤੰਬਰ
ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਦੀ ਸਾਬਕਾ ਵਿਦਿਆਰਥਣ ਡਾ. ਲਵਲੀਨ ਕੌਰ ਨੂੰ ਸੋਨੇ ਦੇ ਤਗ਼ਮੇ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਾ. ਲਵਲੀਨ ਕੌਰ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਕਰਵਾਈ ਗਈ ਅੰਤਰਰਾਸ਼ਟਰੀ ਖੇਤੀ ਕਾਨਫਰੰਸ ਦੌਰਾਨ ਮਿਲਿਆ। ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿੱਚ ਇਹ ਕਾਨਫਰੰਸ ਖੇਤੀ ਦੇ ਨਵੀਨ ਵਿਕਾਸ ਅਤੇ ਸਹਾਇਕ ਵਿਗਿਆਨਾਂ ਦੇ ਸਬੰਧ ਵਿੱਚ ਕਰਵਾਈ ਗਈ ਸੀ। ਡਾ. ਲਵਲੀਨ ਕੌਰ ਨੇ ਆਪਣਾ ਸਮੁੱਚਾ ਖੋਜ ਕਾਰਜ ਵਿਭਾਗ ਦੇ ਪ੍ਰੋਫੈਸਰ ਡਾ. ਕੰਵਲਜੀਤ ਕੌਰ ਦੀ ਨਿਗਰਾਨੀ ਹੇਠ ਸੰਪੂਰਨ ਕੀਤਾ ਹੈ। ਵੀਸੀ ਡਾ. ਸਤਿਬੀਰ ਸਿੰਘ ਗੋਸਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵਇੰਦਰ ਸਿੰਘ ਗਿੱਲ ਅਤੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਦੇ ਮੁਖੀ ਡਾ. ਕਿਰਨਜੋਤ ਸਿੱਧੂ ਨੇ ਡਾ. ਲਵਲੀਨ ਕੌਰ ਅਤੇ ਉਨ੍ਹਾਂ ਦੇ ਨਿਗਰਾਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
Advertisement
Advertisement
Advertisement