ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਵਲੀ ਵੱਲੋਂ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ

01:00 PM Apr 28, 2024 IST

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 28 ਅਪਰੈਲ
ਦਿੱਲੀ ਦੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਨੇ ਅੱਜ ਦਿੱਲੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ‘ਇੰਡੀਆ’ ਗੱਠਜੋੜ ਦੀ ਭਾਈਵਾਲ ਆਮ ਆਦਮੀ ਪਾਰਟੀ (ਆਪ) ਨਾਲ ਗੱਠਜੋੜ ਤੋਂ ਲੈ ਕੇ ਲੋਕ ਸਭਾ ਚੋਣਾਂ 2024 ਤੱਕ ਦੇ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਕਾਂਗਰਸ ਨੇ ਕੌਮੀ ਰਾਜਧਾਨੀ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਕੌਮੀ ਰਾਜਧਾਨੀ ਵਿੱਚ ਕਾਂਗਰਸ ਨੂੰ ਇਹ ਦੂਜਾ ਵੱਡਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ ਰਾਜਕੁਮਾਰ ਚੌਹਾਨ ਨੇ ਬੁੱਧਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜੇ ਇਕ ਪੱਤਰ ਵਿੱਚ ਲਵਲੀ ਨੇ ਕਿਹਾ ਕਿ ਉਹ ਭਵਿੱਖ ਵਿੱਚ ਕਾਂਗਰਸ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਤੋਂ ਅਸਮਰੱਥ ਹਨ। ਉਨ੍ਹਾਂ ਨੇ ਪਿਛਲੇ ਸਾਲ ਅਗਸਤ ਵਿੱਚ ਦਿੱਲੀ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ।

Advertisement

Advertisement
Advertisement