For the best experience, open
https://m.punjabitribuneonline.com
on your mobile browser.
Advertisement

ਡੇਰਾ ਮੁਖੀ ਨੂੰ ਰਾਹਤ ਮਿਲਣ ਮਗਰੋਂ ਪ੍ਰੇਮੀ ਖੁਸ਼

09:35 AM Nov 15, 2023 IST
ਡੇਰਾ ਮੁਖੀ ਨੂੰ ਰਾਹਤ ਮਿਲਣ ਮਗਰੋਂ ਪ੍ਰੇਮੀ ਖੁਸ਼
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 14 ਨਵੰਬਰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਖ਼ਿਲਾਫ਼ ਸੱਤ ਸਾਲ ਪਹਿਲਾਂ ਇਕ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਦਿੱਤੇ ਗਏ ਹੁਕਮ ਮਗਰੋਂ ਡੇਰਾ ਪ੍ਰੇਮੀਆਂ ’ਚ ਖੁਸ਼ੀ ਦੀ ਲਹਿਰ ਹੈ। ਡੇਰੇ ਦੇ ਬੁਲਾਰੇ ਜਤਿੰਦਰ ਖੁਰਾਣਾ ਨੇ ਦੱਸਿਆ ਕਿ ਡੇਰਾ ਮੁਖੀ ਵੱਲੋਂ ਸੱਤ ਸਾਲ ਪਹਿਲਾਂ ਇਕ ਸਤਿਸੰਗ ਪੰਜਾਬ ’ਚ ਕੀਤਾ ਗਿਆ ਸੀ। ਇਸ ਸਤਿਸੰਗ ਦੀ ਇਕ ਵੀਡੀਓ ਕਲਿਪ ਨੂੰ ਤਰੋੜ-ਮਰੋੜ ਕੇ ਪੁਲੀਸ ਕੋਲ ਇਕ ਕੇਸ ਦਰਜ ਕਰਵਾਇਆ ਗਿਆ ਸੀ ਜਿਸ ਨੂੰ ਹਾਈ ਕੋਰਟ ਨੇ ਰੱਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਾਹੀਮ ਤੇ ਡੇਰੇ ਦੇ ਪੈਰੋਕਾਰਾਂ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ।

Advertisement

Advertisement
Advertisement
Author Image

joginder kumar

View all posts

Advertisement