ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਪ ਰਾਜਪਾਲ ਨੇ ਅਫ਼ਸਰਾਂ ਨੂੰ ਬੱਸ ਮਾਰਸ਼ਲ ਯੋਜਨਾ ਰੋਕਣ ਦੀ ਧਮਕੀ ਦਿੱਤੀ: ਕੇਜਰੀਵਾਲ

09:04 AM Mar 01, 2024 IST
ਦਿੱਲੀ ਵਿਧਾਨ ਸਭਾ ’ਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਫਰਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਪ ਰਾਜਪਾਲ ’ਤੇ ਅਧਿਕਾਰੀਆਂ ਨੂੰ ਬੱਸ ਮਾਰਸ਼ਲ ਸਕੀਮ ਰੋਕਣ ਦੀ ਧਮਕੀ ਦੇਣ ਦਾ ਦੋਸ਼ ਲਾਇਆ ਹੈ। ਦਿੱਲੀ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਸਦਨ ਵਿੱਚ ਕਿਹਾ ਕਿ ਬੱਸ ਮਾਰਸ਼ਲ ਸਕੀਮ ਨੇ ਅੱਠ ਸਾਲਾਂ ਤੱਕ ਵਧੀਆ ਕੰਮ ਕੀਤਾ ਪਰ 2023 ਵਿੱਚ ਅਫਸਰਾਂ ਨੇ ਇਤਰਾਜ਼ ਉਠਾਉਣਾ ਸ਼ੁਰੂ ਕਰ ਦਿੱਤਾ ਕਿ ਸਿਵਲ ਡਿਫੈਂਸ ਵਾਲੰਟੀਅਰ ਮਾਰਸ਼ਲ ਵਜੋਂ ਕੰਮ ਨਹੀਂ ਕਰ ਸਕਦੇ। ਐੱਲਜੀ ਨੇ ਮਾਰਸ਼ਲਾਂ ਦੀ ਤਾਇਨਾਤੀ ’ਤੇ ਸਵਾਲ ਉਠਾਏ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਉਪ ਰਾਜਪਾਲ ਵੀਕੇ ਸਕਸੈਨਾ ’ਤੇ ਅਧਿਕਾਰੀਆਂ ਨੂੰ ਬੱਸ ਮਾਰਸ਼ਲ ਸਕੀਮ ਸਣੇ ਸ਼ਹਿਰ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਰੋਕਣ ਲਈ ਧਮਕੀ ਦੇਣ ਦਾ ਦੋਸ਼ ਲਾਇਆ, ਜਿਸ ’ਤੇ ਐੱਲਜੀ ਦਫ਼ਤਰ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ। ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਅਤੇ ਕਲੱਸਟਰ ਬੱਸਾਂ ਵਿੱਚ ਬੱਸ ਮਾਰਸ਼ਲ ਵਜੋਂ ਤਾਇਨਾਤ ਸਿਵਲ ਡਿਫੈਂਸ ਵਾਲੰਟੀਅਰਾਂ ਨੂੰ ਹਟਾਉਣ ਦੇ ਮੁੱਦੇ ’ਤੇ ਸਦਨ ਵਿੱਚ ਕੇਜਰੀਵਾਲ ਨੇ ਕਿਹਾ ਕਿ ਇਹ ਯੋਜਨਾ 2015 ਤੋਂ 2022 ਤੱਕ ਸੁਚਾਰੂ ਢੰਗ ਨਾਲ ਚੱਲੀ ਆ ਰਹੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 2015 ਵਿੱਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵਾਅਦੇ ਨਾਲ ਸਰਕਾਰ ਬਣਾਈ ਗਈ ਸੀ। ਇਸ ਕੰਮ ਲਈ ਪੰਜ ਸਾਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ, ਹਨੇਰੇ ਵਾਲੀਆਂ ਥਾਵਾਂ ’ਤੇ ਸਟਰੀਟ ਲਾਈਟਾਂ ਲਗਾਈਆਂ ਅਤੇ ਬੱਸਾਂ ਵਿੱਚ ਸੀਸੀਟੀਵੀ ਕੈਮਰੇ ਲਾਏ, ਪੈਨਿਕ ਬਟਨ ਅਤੇ ਬੱਸ ਮਾਰਸ਼ਲ ਤਾਇਨਾਤ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਦੌਰਾਨ ਬੱਸ ਮਾਰਸ਼ਲਾਂ ਨੇ ਚੰਗੇ ਕੰਮ ਕਰਕੇ ਮਿਸਾਲ ਕਾਇਮ ਕੀਤੀ ਹੈ।
ਉਨ੍ਹਾਂ ਕਿਹਾ ਕਿ ਬੱਸ ਮਾਰਸ਼ਲ ਸਕੀਮ ਨੇ ਅੱਠ ਸਾਲਾਂ ਤੱਕ ਵਧੀਆ ਕੰਮ ਕੀਤਾ ਪਰ 2023 ਵਿੱਚ ਅਫਸਰਾਂ ਨੇ ਇਤਰਾਜ਼ ਉਠਾਉਣਾ ਸ਼ੁਰੂ ਕਰ ਦਿੱਤਾ ਕਿ ਸਿਵਲ ਡਿਫੈਂਸ ਵਾਲੰਟੀਅਰ ਮਾਰਸ਼ਲ ਵਜੋਂ ਕੰਮ ਨਹੀਂ ਕਰ ਸਕਦੇ।
ਸ੍ਰੀ ਕੇਜਰੀਵਾਲ ਨੇ ਕਥਿਤ ਤੌਰ ’ਤੇ ਵਧੇ ਹੋਏ ਪਾਣੀ ਦੇ ਬਿੱਲਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ’ਤੇ ਸਕਸੈਨਾ ਵੱਲੋਂ ਉਨ੍ਹਾਂ ਨੂੰ ਲਿਖੇ ਖੁੱਲ੍ਹੇ ਪੱਤਰ ਬਾਰੇ ਵੀ ਗੱਲ ਕੀਤੀ ਤੇ ਕਿਹਾ ਕਿ ਐੱਲਜੀ ਦੇ ਪੱਤਰ ਦੀ ਭਾਸ਼ਾ ਮਾੜੀ ਸੀ ਤੇ ਅਜਿਹੀ ਭਾਸ਼ਾ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਇਸ ਅਹਿਮ ਯੋਜਨਾ ਨੂੰ ਲੈ ਕੇ ਉਹ ਬੱਸ ਮਾਰਸ਼ਲਾਂ ਦੀ ਬਹਾਲੀ ਲਈ ਕਿਸੇ ਵੀ ਕਾਗਜ਼ ’ਤੇ ਦਸਤਖਤ ਕਰਨ ਲਈ ਤਿਆਰ ਹਨ।

Advertisement

Advertisement