ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਖਨਊ: ਇਮਾਰਤ ਡਿੱਗਣ ਕਾਰਨ ਪੰਜ ਹਲਾਕ ਤੇ 24 ਜ਼ਖ਼ਮੀ

11:16 AM Sep 08, 2024 IST
ਹਾਦਸੇ ਵਾਲੀ ਥਾਂ ’ਤੇ ਬਚਾਅ ਕਾਰਜ ਚਲਾਉਂਦੇ ਹੋਏ ਐੱਸਡੀਆਰਐੱਫ ਦੇ ਜਵਾਨ। -ਫੋਟੋ: ਪੀਟੀਆਈ

ਲਖਨਊ, 7 ਸਤੰਬਰ
ਇਥੋਂ ਦੇ ਟਰਾਂਸਪੋਰਟ ਨਗਰ ਇਲਾਕੇ ’ਚ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਵਿਅਕਤੀ ਮਾਰੇ ਗਏ, ਜਦਕਿ 24 ਹੋਰ ਜ਼ਖ਼ਮੀ ਹੋ ਗਏ। ਯੂਪੀ ਰਾਹਤ ਕਮਿਸ਼ਨ ਜੀਐੱਸ ਨਵੀਨ ਕੁਮਾਰ ਦੇ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਦੇ ਲੋਕ ਬੰਧੂ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਜਾਰੀ ਹਨ ਅਤੇ ਕੁਝ ਹੋਰ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਮਾਰਤ ਸ਼ਾਮ 5 ਵਜੇ ਡਿੱਗੀ, ਜਿਸ ਨੂੰ ਗੁਦਾਮ ਵਜੋਂ ਵਰਤਿਆ ਜਾ ਰਿਹਾ ਸੀ। ਇਮਾਰਤ ’ਚ ਉਸਾਰੀ ਦਾ ਕੰਮ ਵੀ ਚੱਲ ਰਿਹਾ ਸੀ। ਰਾਹਤ ਕਮਿਸ਼ਨਰ ਜੀਐੱਸ ਨਵੀਨ ਕੁਮਾਰ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਕੌਮੀ ਅਤੇ ਪ੍ਰਦੇਸ਼ ਆਫ਼ਤ ਪ੍ਰਬੰਧਨ ਬਲ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਮਲਬੇ ’ਚ ਫਸੇ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਬਚਾਅ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਕਿਹਾ ਹੈ। -ਪੀਟੀਆਈ

Advertisement

Advertisement