ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ: ਨਵੀਂ ਵਾਰਡਬੰਦੀ ਲਈ ‘ਆਪ’ ਆਗੂ ਪੱਬਾਂ-ਭਾਰ

10:51 AM Jul 28, 2023 IST
ਲੁਧਿਆਣਾ ਸ਼ਹਿਰ ਦੀ ਇਕ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਜੁਲਾਈ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਸੂਬੇ ਦੀਆਂ ਨਗਰ ਨਿਗਮਾਂ ਵਿੱਚ ਚੋਣਾਂ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਲਈ ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ’ਚ ਵਾਰਡਬੰਦੀ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਖਿੱਚੋਤਾਣ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ਆਪਣੇ ਤਰੀਕੇ ਨਾਲ ਵਾਰਡਬੰਦੀ ਕਰਵਾਉਣ ’ਚ ਲੱਗੇ ਹੋਏ ਸਨ। ਇਸ ਨੂੰ ਲੈ ਕੇ ਨਗਰ ਨਿਗਮ ਅਧਿਕਾਰੀਆਂ ਨੇ ਵਿਧਾਇਕਾਂ ਤੇ ਸਾਬਕਾ ਮੇਅਰ ਸਮੇਤ ਹੋਰਾਂ ਦੇ ਨਾਲ ਕਈ ਵਾਰ ਮੀਟਿੰਗਾਂ ਵੀ ਕੀਤੀਆਂ। ਸੂਤਰ ਦੱਸਦੇ ਹਨ ਕਿ ਹੁਣ ਵਾਡਬੰਦੀ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੀ ਹੈ। ਜਲਦੀ ਹੀ ਪੰਜਾਬ ਸਰਕਾਰ ਤੋਂ ਮਨਜ਼ੂਰੀ ਲੈਣ ਲਈ ਚੰਡੀਗੜ੍ਹ ’ਚ ਮੀਟਿੰਗ ਹੋ ਸਕਦੀ ਹੈ। ਮੀਟਿੰਗ ’ਚ ਵਾਰਡਬੰਦੀ ਦਾ ਪੂਰਾ ਬਲੂ ਪ੍ਰਿੰਟ ਤਿਆਰ ਕਰਕੇ ਦਿਖਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਪੰਜਾਬ ਸਰਕਾਰ ਦੀ ਸਹਿਮਤੀ ਮਗਰੋਂ ਇਸ ਨੂੰ ਫਾਈਨਲ ਕਰ ਦਿੱਤਾ ਜਾਵੇਗਾ।
ਪੰਜਾਬ ’ਚ ਬਹੁਮਤ ਨਾਲ ਜਿੱਤ ਤੋਂ ਬਾਅਦ ਇਹ ਕਿਆਸ ਲਾਏ ਜਾ ਰਹੇ ਸਨ ਕਿ ਪੰਜਾਬ ਸਰਕਾਰ ਜਲਦੀ ਹੀ ਨਗਰ ਨਿਗਮ ਚੋਣਾਂ ਕਰਵਾ ਸਕਦੀ ਹੈ, ਪਰ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਾਰੀਆਂ ਨਗਰ ਨਿਗਮ ਭੰਗ ਹੋਣ ਤੋਂ ਬਾਅਦ ਵੀ ਹਾਲੇ ਤੱਕ ਚੋਣਾਂ ਨਹੀਂ ਕਰਵਾਈਆਂਂ ਲੋਕਾਂ ’ਚ ਭਰੋਸਾ ਬਣਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਹਰ ਨਿਗਮ ’ਤੇ ਜਿੱਤ ਦਾ ਝੰਡਾ ਲਹਿਰਾਉਣਾ ਚਾਹੁੰਦੀ ਹੈ ਜਿਸ ਲਈ ਸਰਕਾਰ ਨੇ ਤਿਆਰੀਆਂ ਅੰਦਰਖਾਤੇ ਸ਼ੁਰੂ ਕਰ ਦਿੱਤੀਆਂ ਹਨ। ਨਗਰ ਨਿਗਮ ਵੱਲੋਂ ਹੁਣ ਸ਼ਹਿਰ ਦੀ ਪ੍ਰਸਤਾਵਿਤ ਨਵੀਂ ਵਾਰਡਬੰਦੀ ਨੂੰ ਫਾਈਨਲ ਟੱਚ ਦੇ ਦਿੱਤਾ ਗਿਆ ਹੈ, ਜਦੋਂ ਕਿ ਪੰਜਾਬ ਸਰਕਾਰ ਦੀ ਸਹਿਮਤੀ ਮਿਲਣੀ ਬਾਕੀ ਰਹਿ ਗਈ ਹੈ। ਕਿਆਸ ਲਾਇਆ ਜਾ ਰਿਹਾ ਹੈ ਕਿ ਕੁਝ ਦਿਨਾਂ ’ਚ ਵਾਰਡਬੰਦੀ ਨੂੰ ਮਨਜ਼ੂਰੀ ਦੇਣ ਲਈ ਚੰਡੀਗੜ੍ਹ ’ਚ ਮੀਟਿੰਗ ਸੱਦੀ ਜਾ ਸਕਦੀ ਹੈ। ਪ੍ਰਸਤਾਵਿਤ ਵਾਰਡਬੰਦੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਸ਼ਹਿਰ ਵਾਸੀਆਂ ਦੇ ਇਤਰਾਜ਼ ਵੀ ਲਏ ਜਾਣੇ ਹਨ, ਇਸ ਲਈ ਕਾਫ਼ੀ ਵੱਡਾ ਨਕਸ਼ਾ ਤਿਆਰ ਕਰ ਲਿਆ ਗਿਆ ਹੈ। ਵੱਖ-ਵੱਖ ਵਾਰਡਾਂ ਦੇ ਪ੍ਰਿੰਟ ਨੂੰ ਇੱਕ ਨਕਸ਼ੇ ’ਚ ਅਟੈਚ ਕਰਨ ਲਈ ਬਿਲਡਿੰਗ ਬ੍ਰਾਂਚ ਦਾ ਸਮੁੱਚਾ ਸਟਾਫ਼ ਲੱਗਿਆ ਹੋਇਆ ਹੈ। ਵਾਰਡਬੰਦੀ ਨਕਸ਼ੇ ਨੂੰ ਫਾਈਨਲ ਟੱਚ ਦੇਣ ਦੀ ਕਾਰਵਾਈ ਨਗਰ ਨਿਗਮ ਦੇ ਉਚ ਅਧਿਕਾਰੀਆਂ ਦੀ ਹਾਜ਼ਰੀ ’ਚ ਦਿੱਤੀ ਜਾਵੇਗੀ।
ਪ੍ਰਸਤਾਵਿਤ ਨਵੀਂ ਵਾਰਡ ਬੰਦੀ ਦੇ ਬਾਰੇ ’ਚ ਸੰਬੰਧਤ ਬ੍ਰਾਂਚ ਦੇ ਅਧਿਕਾਰੀ ਕੁਝ ਵੀ ਦੱਸਣ ਤੋਂ ਮਨ੍ਹਾ ਕਰ ਰਹੇ ਹਨ। ਅਧਿਕਾਰੀਆਂ ਵੱਲੋਂ ਇਸ ਨਕਸ਼ੇ ਨੂੰ ਗੁਪਤ ਰੱਖਿਆ ਗਿਆ ਹੈ। ਇਹ ਚਰਚਾ ਜ਼ਰੂਰ ਸੁਣਨ ਨੂੰ ਮਿਲ ਰਹੀ ਹੈ ਕਿ ਪ੍ਰਸਤਾਵਿਤ ਨਵੀਂ ਵਾਰਡਬੰਦੀ ’ਚ ਕਈ ਵਾਰਡਾਂ ਦਾ ਨਕਸ਼ਾ ਬਦਲਿਆ ਗਿਆ ਹੈ। ਜਾਣਕਾਰਾਂ ਦੀ ਮੰਨੀਏ ਤਾਂ ਜੇਕਰ ਸਰਕਾਰ ਵੱਲੋਂ ਪ੍ਰਸਤਾਵਿਤ ਵਾਰਡਬੰਦੀ ਦੇ ਨਕਸ਼ੇ ਨੂੰ ਆਗਾਮੀ ਹਫ਼ਤੇ ਤੱਕ ਮਨਜ਼ੂਰ ਕਰ ਦਿੱਤਾ ਜਾਂਦਾ ਹੈ ਤਾਂ ਨਿਗਮ ਚੋਣਾਂ ਸਤੰਬਰ ਜਾਂ ਅਕਤੂਬਰ ਤੱਕ ਹੋ ਸਕਦੀਆਂ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਨਵੀਂ ਵਾਰਡਬੰਦੀ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਸਿਆਸੀ ਸਮੀਕਰਣ ਵੀ ਬਦਲਣਗੇ।

Advertisement

Advertisement