ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਰਾਂ ਸਾਲ ਮਗਰੋਂ ਕੇਂਦਰ ਸਰਕਾਰ ਵਿੱਚ ਲੁਧਿਆਣਾ ਨੂੰ ਮਿਲੀ ਥਾਂ

08:57 AM Jun 10, 2024 IST

ਗਗਨਦੀਪ ਅਰੋੜਾ
ਲੁਧਿਆਣਾ, 9 ਜੂਨ
ਕੇਂਦਰ ਵਿੱਚ ਇੱਕ ਵਾਰ ਮੁੜ ਐੱਨਡੀਏ ਦੀ ਮੋਦੀ ਸਰਕਾਰ ਬਣ ਗਈ ਹੈ। ਹੁਣ 12 ਸਾਲਾਂ ਬਾਅਦ ਇੱਕ ਵਾਰ ਫਿਰ ਲੁਧਿਆਣਾ ਨੂੰ ਕੇਂਦਰ ਸਰਕਾਰ ਵਿੱਚ ਥਾਂ ਮਿਲੀ ਹੈ। ਇਸ ਵਾਰ ਲੁਧਿਆਣਾ ਤੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਮੋਦੀ ਸਰਕਾਰ ਨੇ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਦਿੱਤਾ ਹੈ। ਲੁਧਿਆਣਾ ਤੋਂ ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਭਾਜਪਾ ਨੇ ਬਿੱਟੂ ’ਤੇ ਭਰੋਸਾ ਜਤਾਇਆ ਤੇ ਉਨ੍ਹਾਂ ਨੂੰ ਮੋਦੀ ਸਰਕਾਰ ਵਿੱਚ ਥਾਂ ਦਿੱਤੀ ਗਈ। ਬਿੱਟੂ ਸੂਬੇ ਦੇ ਪਹਿਲੇ ਆਗੂ ਹਨ, ਜਿਨ੍ਹਾਂ ਨੂੰ ਇਸ ਵਾਰ ਮੋਦੀ ਸਰਕਾਰ ਵਿੱਚ ਥਾਂ ਮਿਲੀ ਹੈ। ਸਹੁੰ ਚੁੱਕ ਸਮਾਗਮ ਮਗਰੋਂ ਸ੍ਰੀ ਬਿੱਟੂ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ, ਕਿਸਾਨਾਂ, ਮਜ਼ਦੂਰਾਂ ਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਤੇ ਸੂਬਾ ਸਰਕਾਰ ਵਿਚਾਲੇ ਇੱਕ ਪੁਲ ਦਾ ਕੰਮ ਕਰਨਗੇ। ਇਸ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਦੀ ਯੂਪੀਏ ਸਰਕਾਰ ਵੇਲੇ ਸਾਲ 2012 ਤੋਂ 2014 ਤੱਕ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਕੇਂਦਰੀ ਮੰਤਰੀ ਬਣਾਇਆ ਗਿਆ ਸੀ।
ਰਵਨੀਤ ਬਿੱਟੂ ਤਿੰਨ ਵਾਰ ਸੰਸਦ ਮੈਂਬਰ ਰਹੇ ਹਨ। ਸਾਲ 2009 ਵਿੱਚ ਉਹ ਕਾਂਗਰਸ ਪਾਰਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤੇ, ਫਿਰ ਸਾਲ 2014 ਵਿੱਚ ਉਹ ਲੁਧਿਆਣਾ ਤੋਂ ਜੇਤੂ ਰਹੇ ਤੇ 2019 ਵਿੱਚ ਵੀ ਉਹ ਇੱਥੋਂ ਕਾਂਗਰਸ ਪਾਰਟੀ ਵੱਲੋਂ ਚੋਣ ਜਿੱਤੇ। ਉਹ ਕੁੱਝ ਸਮਾਂ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਚਲੇ ਗਏ ਸਨ ਤੇ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਬਣਾਇਆ। ਇਸ ਵਾਰ ਉਹ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਕੋਲੋਂ ਚੋਣ ਹਾਰ ਗਏ।

Advertisement

Advertisement
Advertisement