For the best experience, open
https://m.punjabitribuneonline.com
on your mobile browser.
Advertisement

ਭਗਤ ਰਵਿਦਾਸ ਦੇ ਰੰਗ ’ਚ ਰੰਗਿਆ ਲੁਧਿਆਣਾ

09:04 AM Feb 24, 2024 IST
ਭਗਤ ਰਵਿਦਾਸ ਦੇ ਰੰਗ ’ਚ ਰੰਗਿਆ ਲੁਧਿਆਣਾ
ਲੁਧਿਆਣਾ ’ਚ ਨਗਰ ਕੀਰਤਨ ਦੇ ਅੱਗੇ ਸਫ਼ਾਈ ਕਰਦੀਆਂ ਹੋਈਆਂ ਬੀਬੀਆਂ। -ਫੋਟੋ: ਹਿਮਾਂਸ਼ੂ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਫਰਵਰੀ
ਸ਼੍ਰੋਮਣੀ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਵਿੱਚ ਅੱਜ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸਥਾਨਕ ਜੋਧੇਵਾਲ ਬਸਤੀ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਤੋਂ ਸ਼ੁਰੂ ਹੋਇਆ, ਜੋ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੋ ਕੇ ਨਿਕਲਿਆ। ਇਸ ਦੌਰਾਨ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਾਏ ਅਤੇ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਗੁਰੂ ਰਵਿਦਾਸ ਮੰਦਰ ਪ੍ਰਬੰਧ ਸਭਾ ਵੱਲੋਂ ਕੱਢੇ ਗਏ ਇਸ ਨਗਰ ਕੀਰਤਨ ਵਿੱਚ ਦਰਜਨਾਂ ਟਰਾਲੀਆਂ ਸਣੇ ਹਜ਼ਾਰਾਂ ਦੀ ਗਿਣਤੀ ’ਚ ਪੈਦਲ ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਭਗਤ ਰਵਿਦਾਸ ਜੀ ਦੇ ਜੀਵਨ ਨੂੰ ਦਰਸਾਉਂਦੀਆਂ ਵੱਖ ਵੱਖ ਝਾਕੀਆਂ ਵੀ ਸਜਾਈਆਂ ਹੋਈਆਂ ਸਨ। ਨਗਰ ਕੀਰਤਨ ਦੀ ਅਗਵਾਈ ਫੁੱਲਾਂ ਨਾਲ ਸਜੀ ਪਾਲਕੀ ਕਰ ਰਹੀ ਸੀ। ਇਹ ਨਗਰ ਕੀਰਤਨ ਜੋਧੇਵਾਲ ਬਸਤੀ ਤੋਂ ਸ਼ੁਰੂ ਹੋ ਕੇ ਸੁੰਦਰ ਨਗਰ, ਘਾਟੀ ਭਗਵਾਨ ਵਾਲਮੀਕਿ ਚੌਕ, ਮਾਧੋਪੁਰੀ, ਡਿਵੀਜ਼ਨ ਨੰਬਰ-3, ਹਾਤਾ ਸ਼ੇਰਜੰਗ, ਸੁਬਾਨੀ ਬਿਲਡਿੰਗ, ਸ਼ਾਹਪੁਰ ਰੋਡ, ਜਗਰਾਉਂ ਪੁਲ, ਘੰਟਾ ਘਰ ਚੌਕ, ਚੌੜਾ ਬਾਜ਼ਾਰ ਤੋਂ ਹੁੰਦਾ ਹੋਇਆ ਵਾਪਸ ਜੋਧੇਵਲ ਬਸਤੀ ਵਿੱਚ ਸਮਾਪਤ ਹੋਇਆ। ਪੂਰੇ ਨਗਰ ਕੀਰਤਨ ਦੌਰਾਨ ਸੰਗਤਾਂ ਨੇ ਭਗਤ ਰਵਿਦਾਸ ਦੇ ਜੀਵਨ ਨਾਲ ਸਬੰਧਤ ਸ਼ਬਦ ਪੜ੍ਹ ਕੇ ਮਾਹੌਲ ਨੂੰ ਧਾਰਮਿਕ ਰੰਗ ਵਿੱਚ ਰੰਗ ਦਿੱਤਾ। ਇਸ ਦੌਰਾਨ ਸ਼ਰਧਾਲੂਆਂ ਵੱਲੋਂ ਥਾਂ-ਥਾਂ ’ਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਲਾਏ ਹੋਏ ਸਨ।

Advertisement

ਗੁਰੂ ਰਵਿਦਾਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਦੋਰਾਹਾ (ਪੱਤਰ ਪ੍ਰੇਰਕ): ਗੁਰੂ ਰਵਿਦਾਸ ਦੇ 647ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਅੱਜ ਸਵੇਰੇ ਇਥੋਂ ਦੀ ਅੜੈਚਾਂ ਕਲੋਨੀ ਵਿੱਚ ਸਥਿਤ ਗੁਰਦੁਆਰਾ ਭਗਤ ਰਵਿਦਾਸ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਇਲਾਕੇ ਦੇ ਵਿਧਾਇਕ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਰਵਿਦਾਸ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਆਪਸੀ ਏਕਤਾ ਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ।

Advertisement
Author Image

joginder kumar

View all posts

Advertisement
Advertisement
×