For the best experience, open
https://m.punjabitribuneonline.com
on your mobile browser.
Advertisement

ਸਵੀਪ ਗਤੀਵਿਧੀਆਂ ’ਚ ਲੁਧਿਆਣਾ ਦੋਇਮ

10:15 AM Apr 29, 2024 IST
ਸਵੀਪ ਗਤੀਵਿਧੀਆਂ ’ਚ ਲੁਧਿਆਣਾ ਦੋਇਮ
Advertisement

ਲੁਧਿਆਣਾ (ਖੇਤਰੀ ਪ੍ਰਤੀਨਿਧ): ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਦਿਨ-ਰਾਤ ਹਰ ਸੰਭਵ ਯਤਨ ਕਰਨ ਦੇ ਨਾਲ, ਲੋਕ ਸਭਾ ਚੋਣਾਂ ਵਿੱਚ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਲਈ ਲੁਧਿਆਣਾ ਨੇ ਪੰਜਾਬ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਮੁੱਖ ਚੋਣ ਦਫ਼ਤਰ (ਸੀਈਓ), ਪੰਜਾਬ ਵੱਲੋਂ ਜਾਰੀ ਕੀਤੇ ਗਏ ਨਤੀਜਿਆਂ ਅਨੁਸਾਰ 1 ਤੋਂ 15 ਅਪਰੈਲ ਤੱਕ ਦੀਆਂ ਸਰਗਰਮੀਆਂ ਲਈ ਇਹ ਦਰਜਾਬੰਦੀ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਹਾ ਕਿ ਸਵੀਪ ਪ੍ਰੋਗਰਾਮ ਤਹਿਤ ਲੋਕਾਂ ਨੂੰ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਅਤੇ ਫਿਰ ਜ਼ਮੀਨੀ ਪੱਧਰ ’ਤੇ ਜਮਹੂਰੀਅਤ ਨੂੰ ਮਜ਼ਬੂਤ ਕਰਨ ਲਈ ਆਪਣੀ ਵੋਟ ਦੀ ਵਰਤੋਂ ਕਰਨ ਬਾਰੇ ਜਾਣੂ ਕਰਵਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×