ਸਰੀ ਵਿਚ ਲੁਧਿਆਣਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
07:33 AM Jun 10, 2024 IST
Advertisement
ਲੁਧਿਆਣਾ (ਟਨਸ): ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਲੁਧਿਆਣਾ ਨਾਲ ਸਬੰਧਤ ਨੌਜਵਾਨ ਯੁਵਰਾਜ ਗੋਇਲ (28) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾਂਦੀ ਹੈ। ਪਰਿਵਾਰ ਦੇ ਕੁਝ ਦੋਸਤਾਂ-ਮਿੱਤਰਾਂ ਮੁਤਾਬਕ ਕੈਨੇਡੀਅਨ ਪੁਲੀਸ ਨੇ ਇਸ ਨੂੰ ‘ਗ਼ਲਤ ਪਛਾਣ’ ਨਾਲ ਜੁੜਿਆ ਮਾਮਲਾ ਦੱਸਿਆ ਹੈ। ਜਾਣਕਾਰੀ ਅਨੁਸਾਰ ਯੁਵਰਾਜ ਜਿਮ ਤੋਂ ਪਰਤਦਿਆਂ ਫੋਨ ’ਤੇ ਆਪਣੀ ਮਾਂ ਨਾਲ ਗੱਲ ਕਰ ਰਿਹਾ ਸੀ। ਜਿਵੇਂ ਹੀ ਉਹ ਆਪਣੇ ਘਰ ਦੀ ਪਾਰਕਿੰਗ ਕੋਲ ਪੁੱਜਾ ਤਾਂ ਉਸ ਨੇ ਫੋਨ ਕੱਟ ਦਿੱਤਾ। ਪੁਲੀਸ ਮੁਤਾਬਕ ਕੁਝ ਸਮੇਂ ਬਾਅਦ ਕਿਸੇ ਨੇ ਯੁਵਰਾਜ ਨੂੰ ਇਮਾਰਤ ਵੱਲ ਇਸ਼ਾਰਾ ਕਰਕੇ ਪੁੱਛਿਆ ਕਿ ਕੀ ਉਹ ਇਸ ਵਿਚ ਰਹਿੰਦਾ ਹੈ, ਜਿਵੇਂ ਹੀ ਉਸ ਨੇ ‘ਹਾਂ’ ਕਿਹਾ ਤਾਂ ਉਸ ਦੇ ਛੇ ਗੋਲੀਆਂ ਮਾਰੀਆਂ ਗਈਆਂ। ਯੁਵਰਾਜ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਸ ਘਟਨਾ ਮੌਕੇ ਯੁਵਰਾਜ ਦੇ ਫੋਨ ਦੀ ਰਿਕਾਰਡਿੰਗ ਚਾਲੂ ਸੀ, ਜਿਸ ਕਰਕੇ ਮੌਕੇ ’ਤੇ ਹੋਈ ਗੱਲਬਾਤ ਬਾਰੇ ਪਤਾ ਲੱਗ ਗਿਆ।
Advertisement
Advertisement
Advertisement