ਯੁਵਕ ਮੇਲੇ ਵਿੱਚ ਲਾਇਲਪੁਰ ਕਾਲਜ ਨੇ ਜਿੱਤੀ ਰਨਰਅੱਪ ਟਰਾਫੀ
ਪੱਤਰ ਪ੍ਰੇਰਕ
ਜਲੰਧਰ, 28 ਅਕਤੂਬਰ
ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ‘ਸੀ’ ਜ਼ੋਨ ਦੀ ਫਸਟ ਰਨਰਅੱਪ ਟਰਾਫ਼ੀ ਜਿੱਤ ਕੇ ਰਿਕਾਰਡ ਕਾਇਮ ਕੀਤਾ ਹੈ। ਯੁਵਕ ਮੇਲੇ ਵਿੱਚ ਯੂਨੀਵਰਸਿਟੀ ਨਾਲ ਸਬੰਧਤ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਕਾਲਜਾਂ ਨੇ ਭਾਗ ਲਿਆ ਜਿਸ ਵਿੱਚ ਕਾਲਜ ਨੇ ਯੂਨੀਵਰਸਿਟੀ ਵੱਲੋਂ ਕਰਵਾਏ ਜਾਂਦੇ 36 ਈਵੈਂਟ ਦੇ ਮੁਕਾਬਲਿਆਂ ਵਿੱਚ 35 ਵਿੱਚੋਂ ਭਾਗ ਲੈਂਦਿਆਂ ਇਹ ਟਰਾਫ਼ੀ ਜਿੱਤੀ ਹੈ। ਕਾਲਜ ਦੀ ਇਸ ਪ੍ਰਾਪਤੀ ’ਤੇ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਕਲਚਰਲ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਬਲਬੀਰ ਕੌਰ, ਪ੍ਰਧਾਨ ਕਾਲਜ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਹੇਠ ਕਾਲਜ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਖੇਤਰ ਵਿੱਚ ਵੀ ਪ੍ਰਾਪਤੀਆਂ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੁਵਕ ਮੇਲੇ ’ਚ ਲਾਇਲਪੁਰ ਖ਼ਾਲਸਾ ਕਾਲਜ ਨੇ 6 ਆਈਟਮਾਂ ਵਿੱਚ ਪਹਿਲਾ ਸਥਾਨ, 12 ਵਿੱਚ ਦੂਜਾ ਸਥਾਨ ਅਤੇ 7 ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਇਹ ਟਰਾਫੀ ਆਪਣੇ ਨਾਂ ਕੀਤੀ ਹੈ। ਉਨ੍ਹਾਂ ਡੀਨ, ਕਲਚਰਲ ਅਫੇਅਰਜ਼ ਡਾ. ਪਲਵਿੰਦਰ ਸਿੰਘ ਬੋਲੀਨਾ, ਵੱਖ-ਵੱਖ ਟੀਮਾਂ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ, ਡਾ. ਅਜੀਤਪਾਲ ਸਿੰਘ, ਡਾ. ਸੁਰਿੰਦਰਪਾਲ ਮੰਡ, ਡਾ. ਹਰਜਿੰਦਰ ਸਿੰਘ ਸ਼ੇਖੋਂ, ਪ੍ਰੋ. ਸਤਪਾਲ ਸਿੰਘ, ਡਾ. ਪੂਜਾ ਰਾਣਾ, ਡਾ. ਰਵਨੀਤ ਕੌਰ, ਡਾ. ਹਰਜਿੰਦਰ ਕੌਰ, ਪ੍ਰੋ. ਸਰਬਜੀਤ ਸਿੰਘ, ਡਾ. ਮੰਜੂ ਜੋਸ਼ੀ, ਯੂਥ ਫੈਸਟੀਵਲ ਨਾਲ ਸੰਬੰਧਿਤ ਹੋਰ ਸਟਾਫ ਮੈਂਬਰਾਨ ਅਤੇ ਵਿਦਿਆਰਥੀਆਂ ਨੂੰ ਯੁਵਕ ਮੇਲੇ ਦੀਆਂ ਪ੍ਰਾਪਤੀਆਂ ਦੀ ਮੁਬਾਰਕਬਾਦ ਦਿੱਤੀ।