ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ

09:02 AM Sep 09, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਜਸਪਾਲ ਸਿੰਘ।

ਜਲੰਧਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨਿਆ ਐੱਮਐੱਸਸੀ ਮੈਥੇਮੈਟਿਕਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਕਾਜਲ ਨੇ 10 ’ਚੋਂ 8.20 ਐੱਸਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ’ਚੋਂ ਚੌਥਾ ਸਥਾਨ, ਨਵਦੀਪ ਨੇ 8.00 ਐੱਸਜੀਪੀਏ ਪ੍ਰਾਪਤ ਕਰਕੇ ਪੰਜਵਾਂ, ਅਖਿਲ ਰਾਣਾ ਨੇ 7.80 ਐੱਸਜੀਪੀਏ ਨਾਲ ਛੇਵਾਂ, ਸੁਚੇਤਾ ਨੇ ਸੱਤਵਾਂ, ਕਰਨਦੀਪ ਸਿੰਘ ਅਤੇ ਅਮਨਦੀਪ ਨੇ ਅੱਠਵਾਂ ਸਥਾਨ, ਅਭਿਨਵ ਸ਼ਰਮਾ ਅਤੇ ਮਹਰੁਖ ਖੁਰਸ਼ੀਦ ਨੇ ਨੌਵਾਂ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਗਵਰਨਿੰਗ ਕੌਂਸਲ ਦੇ ਪ੍ਰਧਾਨ ਬਲਬੀਰ ਕੌਰ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਡਾ. ਜਸਪਾਲ ਸਿੰਘ ਨੇ ਭਵਿੱਖ ਵਿਚ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਮੈਥੇਮੈਟਿਕਸ ਵਿਭਾਗ ਦੇ ਮੁਖੀ ਡਾ. ਹਰਜੀਤ ਸਿੰਘ, ਡਾ. ਦਿਨਕਰ ਸ਼ਰਮਾ, ਡਾ. ਪਲਵਿੰਦਰ ਸਿੰਘ ਤੇ ਡਾ. ਨੀਤਿਕਾ ਚੁੱਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement