ਲਾਇਲਪੁਰ ਖ਼ਾਲਸਾ ਕਾਲਜ ਨੇ ਰਨਰਅੱਪ ਟਰਾਫੀ ਜਿੱਤੀ
07:50 AM Jan 31, 2025 IST
Advertisement
ਜਲੰਧਰ: ਇਥੇ ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੰਤਰ ਕਾਲਜ ਰਨਰਅੱਪ ਜਨਰਲ ਟਰਾਫੀ ਜਿੱਤ ਕੇ ਰਿਕਾਰਡ ਕਾਇਮ ਕੀਤਾ ਹੈ। ਡਾ. ਜਸਪਾਲ ਸਿੰਘ ਨੇ ਡਾ. ਰਛਪਾਲ ਸਿੰਘ ਡੀਨ ਸਪੋਰਟਸ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਰੱਖੇ ਗਏ ਵਿਸ਼ੇਸ਼ ਸਮਾਗਮ ਵਿੱਚ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਅਤੇ ਯੂਨੀਵਰਸਿਟੀ ਦੇ ਵੱਖ ਵੱਖ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਇਹ ਟਰਾਫੀ ਕਾਲਜ ਨੂੰ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੁਆਰਾ 36 ਖੇਡਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਜਿਨ੍ਹਾਂ ਵਿੱਚੋਂ ਕਾਲਜ ਨੇ 33 ਵਿੱਚ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਕਾਲਜ ਨੇ 13 ਖੇਡਾਂ ਵਿੱਚੋਂ ਪਹਿਲਾ ਸਥਾਨ, 13 ਵਿੱਚੋਂ ਦੂਜਾ ਸਥਾਨ ਅਤੇ 7 ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਓਵਰਆਲ ਦੂਜੇ ਨੰਬਰ ’ਤੇ ਰਿਹਾ ਹੈ। -ਪੱਤਰ ਪ੍ਰੇਰਕ
Advertisement
Advertisement
Advertisement