ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ

06:41 AM Apr 19, 2024 IST
ਸੰਗਰੂਰ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਅਪਰੈਲ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਆਪਣੇ ਚੋਣ ਦੌਰੇ ਦੌਰਾਨ ਜਦੋਂ ਸ਼ਹਿਰ ਦੇ ਬੱਸ ਸਟੈਂਡ ਨਜ਼ਦੀਕ ਪੁੱਜੇ ਤਾਂ ਗੰਦੇ ਨਾਲੇ ਦੀ ਸਮੱਸਿਆ ਨਾਲ ਜੂਝ ਰਹੇ ਦੁਕਾਨਦਾਰਾਂ ਨੇ ਸ੍ਰੀ ਮਾਨ ਨੂੰ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਮਾਨ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਫੋਨ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਮੰਦਭਾਗੀ ਗੱਲ ਹੈ ਕਿ ਲੰਬੇ ਸਮੇਂ ਤੋਂ ਦੁਕਾਨਦਾਰ ਇਸ ਗੰਦੇ ਨਾਲੇ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਅੱਗੇ ਬਰਸਾਤਾਂ ਦਾ ਮੌਸਮ ਆਵੇਗਾ ਤਾਂ ਦੁਕਾਨਦਾਰਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਨਾਲੇ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਧੂਰੀ ਗੇਟ ਬਜ਼ਾਰ ਵਿਚ ਫੈਲ ਜਾਂਦਾ ਹੈ ਜਿਸ ਕਾਰਨ ਦੁਕਾਨਦਾਰਾਂ ਤੋਂ ਇਲਾਵਾ ਆਮ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦੀ ਸਮੱਸਿਆ ਦੇ ਹੱਲ ਲਈ ਮੁੱਖ ਸਕੱਤਰ ਪੰਜਾਬ ਨੂੰ ਪੱਤਰ ਵੀ ਲਿਖਿਆ ਗਿਆ ਹੈ। ਸ੍ਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੌਨਸੂਨ ਤੋਂ ਪਹਿਲਾਂ ਘੱਗਰ ਦਰਿਆ ਦੇ ਸਾਰੇ ਬੰਨ੍ਹ ਮਜ਼ਬੂਤ ਅਤੇ ਪੱਕੇ ਕੀਤੇ ਜਾਣ ਤਾਂ ਜੋ ਸੰਭਾਵਿਤ ਹੜ੍ਹਾਂ ਕਾਰਨ ਲੋਕਾਂ ਦਾ ਕੋਈ ਨੁਕਸਾਨ ਨਾ ਹੋਵੇ।

Advertisement

ਧੂਰੀ ਵਿੱਚ ਚੋਣ ਦਫ਼ਤਰ ਖੋਲ੍ਹਿਆ

ਧੂਰੀ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ| ਇਸ ਮੌਕੇ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ,‘ਸਾਡੀ ਪਾਰਟੀ ਵੱਲੋਂ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀਆਂ ਅਤੇ ਦਲਿਤ ਭਾਈਚਾਰੇ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿੱਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ ’ਤੇ ਚੋਣ ਲੜੀ ਜਾ ਰਹੀ ਹੈ| ਸਾਡੀ ਪਾਰਟੀ ਦਾ ਉਦੇਸ਼ ਹਲਕੇ ਦੇ ਪਰਿਵਾਰ ਦੀ ਖੁਸ਼ਹਾਲੀ ਹੈ| ਇਸ ਲਈ ਇਸ ਵਾਰ ਸਿਆਸੀ ਪਾਰਟੀਆਂ ਦੇ ਝੂਠੇ ਲਾਰਿਆਂ ਅਤੇ ਵਾਅਦਿਆਂ ਦੇ ਝਾਂਸੇ ਵਿੱਚ ਆਉਣ ਦੀ ਬਜਾਏ ਹਮੇਸ਼ਾ ਲੋਕ ਹੱਕਾਂ ਲਈ ਸੰਘਰਸ਼ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦਿੱਤਾ ਜਾਵੇ।’

Advertisement
Advertisement
Advertisement