ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਛੀਵਾੜਾ: ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜਾਰੀ

07:58 AM Jul 23, 2024 IST
ਨਾਜਾਇਜ਼ ਕਬਜੇ ਹਟਵਾਉਣ ਮੌਕੇ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ ਅਤੇ ਹੋਰ।-ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 22 ਜੁਲਾਈ
ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਮਾਛੀਵਾੜਾ ਦੇ ਬਾਜ਼ਾਰਾਂ ਵਿੱਚ ਕੁਝ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਵੱਲੋਂ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਰਹੀ। ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ ਦੀ ਅਗਵਾਈ ਹੇਠ ਨਗਰ ਕੌਂਸਲ ਦੀ ਟੀਮ ਬਾਜ਼ਾਰਾਂ ਵਿੱਚ ਪੁੱਜੀ। ਇੱਥੇ ਕੁਝ ਰੇਹੜੀ ਵਾਲਿਆਂ ਨੇ ਸੜਕਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਸਨ, ਜਿਨ੍ਹਾਂ ਨੂੰ ਹਟਾਇਆ ਗਿਆ।
ਇਸ ਮੌਕੇ ਸੁਖਦੇਵ ਸਿੰਘ ਬਿੱਟੂ ਨੇ ਦੱਸਿਆ ਕਿ ਮਾਛੀਵਾੜਾ ਦੇ ਖਾਲਸਾ ਚੌਕ ਤੋਂ ਲੈ ਕੇ ਗਾਂਧੀ ਚੌਕ ਤੱਕ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਕਾਫ਼ੀ ਹੱਦ ਤੱਕ ਨਗਰ ਕੌਂਸਲ ਵੱਲੋਂ ਹਟਾ ਦਿੱਤੇ ਗਏ ਹਨ ਜਿਸ ਕਾਰਨ ਆਵਾਜਾਈ ਸੌਖੇ ਢੰਗ ਨਾਲ ਹੋ ਰਹੀ ਹੈ। ਨਗਰ ਕੌਂਸਲ ਵੱਲੋਂ ਨਾਜਾਇਜ਼ ਕਾਬਜ਼ਕਾਰਾਂ ਖਿਲਾਫ਼ ਕੀਤੀ ਕਾਰਵਾਈ ਦੀ ਲੋਕ ਸ਼ਲਾਘਾ ਕਰ ਰਹੇ ਹਨ ਕਿ ਕੁਝ ਦੁਕਾਨਦਾਰਾਂ ਨੇ ਸੜਕਾਂ ’ਤੇ 10-10 ਫੁੱਟ ਸਾਮਾਨ ਬਾਹਰ ਰੱਖ ਕੇ ਆਵਾਜਾਈ ਜਾਮ ਕੀਤੀ ਹੋਈ ਸੀ ਜਿਸ ਕਾਰਨ ਜਾਮ ਲੱਗ ਜਾਂਦਾ ਸੀ। ਲੋਕਾਂ ਨੇ ਕਿਹਾ ਕਿ ਨਗਰ ਕੌਂਸਲ ਨਾਜਾਇਜ਼ ਕਾਬਜ਼ਕਾਰਾਂ ਖਿਲਾਫ਼ ਮੁਹਿੰਮ ਜਾਰੀ ਰੱਖੇ।

Advertisement

Advertisement