ਮਾਛੀਵਾੜਾ: ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ
06:05 AM Jan 13, 2025 IST
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 12 ਜਨਵਰੀ
ਸਥਾਨਕ ਪੁਲੀਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਮਨਦੀਪ ਸਿੰਘ ਵਾਸੀ ਸਹਿਜੋ ਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ ਮਨਦੀਪ ਸਿੰਘ ਚੋਰੀ ਦੇ ਮੋਟਰਸਾਈਕਲ ’ਤੇ ਘੁੰਮ ਰਿਹਾ ਹੈ। ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਘੁੰਮਣ ਨੇ ਗੁਰਦੁਆਰਾ ਸ੍ਰੀ ਕ੍ਰਿਪਾਨ ਸਾਹਿਬ ਟੀ-ਪੁਆਇੰਟ ’ਤੇ ਪੁਲੀਸ ਪਾਰਟੀ ਸਮੇਤ ਨਾਕਾਬੰਦੀ ਕਰ ਕੇ ਮੋਟਰਸਾਈਕਲ ਸਵਾਰ ਨੂੰ ਜਾਂਚ ਲਈ ਰੋਕਿਆ ਜੋ ਪੁਲੀਸ ਪਾਰਟੀ ਨੂੰ ਦੇਖ ਸ਼ੱਕੀ ਹਾਲਤ ਵਿੱਚ ਪਿੱਛੇ ਮੁੜਨ ਲੱਗਾ ਜਿਸ ਨੂੰ ਕਾਬੂ ਕਰ ਲਿਆ ਗਿਆ। ਇਸ ਵਿਅਕਤੀ ਨੇ ਆਪਣਾ ਨਾਮ ਮਨਦੀਪ ਸਿੰਘ ਦੱਸਿਆ ਜੋ ਮੋਟਰਸਾਈਕਲ ਦੇ ਦਸਤਾਵੇਜ਼ ਪੇਸ਼ ਨਾ ਕਰ ਸਕਿਆ। ਥਾਣਾ ਮੁਖੀ ਅਨੁਸਾਰ ਇਹ ਮੋਟਰਸਾਈਕਲ ਚੋਰੀ ਦਾ ਸੀ ਜਿਸ ਨੂੰ ਉਸਨੇ ਕੁਹਾੜਾ ਰੋਡ ਤੋਂ ਚੋਰੀ ਕੀਤਾ ਸੀ। ਪੁਲੀਸ ਵੱਲੋਂ ਮਨਦੀਪ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ’ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਅਪਰਾਧਿਕ ਮਾਮਲੇ ਦਰਜ ਹਨ।
Advertisement
Advertisement