ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਛੀਵਾੜਾ ਪੁਲੀਸ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਸ਼ਨ ਵੰਡਿਆ

06:56 AM Jul 18, 2023 IST
ਪਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਵੰਡਦੇ ਹੋਏ ਡੀਐੱਸਪੀ ਮਨਦੀਪ ਕੌਰ ਅਤੇ ਸਟਾਫ਼ ਮੈਂਬਰ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 17 ਜੁਲਾਈ
ਬੇਟ ਖੇਤਰ ਵਿਚ ਹੜ੍ਹ ਪੀੜ੍ਹਤ ਪਰਿਵਾਰਾਂ ਲਈ ਜਿੱਥੇ ਰਾਜਸੀ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਉਨ੍ਹਾਂ ਦੀ ਸਹਾਇਤਾ ਕਰ ਰਹੀਆਂ ਹਨ ਉੱਥੇ ਮਾਛੀਵਾੜਾ ਪੁਲੀਸ ਦੇ ਸਮੂਹ ਸਟਾਫ਼ ਵਲੋਂ ਵੀ ਅੱਜ ਇਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਗਈ। ਅੱਜ ਮਾਛੀਵਾੜਾ ਥਾਣਾ ਮੁਖੀ ਡੀਐੱਸਪੀ ਮਨਦੀਪ ਕੌਰ ਅਤੇ ਸਟਾਫ਼ ਮੈਂਬਰਾਂ ਨੇ ਸਤਲੁਜ ਦਰਿਆ ਕਨਿਾਰੇ ਹੜ੍ਹ ਨਾਲ ਪ੍ਰਭਾਵਿਤ ਗਰੀਬ ਤੇ ਪਰਵਾਸੀ ਮਜ਼ਦੂਰ ਜਨਿ੍ਹਾਂ ਦੀਆਂ ਝੁੱਗੀਆਂ ਪਾਣੀ ਵਿੱਚ ਡੁੱਬ ਗਈਆਂ ਸਨ, ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਮਨਦੀਪ ਕੌਰ ਨੇ ਦੱਸਿਆ ਕਿ ਮਾਛੀਵਾੜਾ ਇਲਾਕੇ ’ਚ ਪਿਛਲੇ ਕੁਝ ਦਨਿਾਂ ਤੋਂ ਹੜ੍ਹ ਕਾਰਨ ਜਿੱਥੇ ਫਸਲਾਂ ਖ਼ਰਾਬ ਹੋਈਆਂ, ਉੱਥੇ ਕਈ ਗਰੀਬ ਮਜ਼ਦੂਰ ਵੀ ਬੇਘਰ ਹੋ ਗਏ ਜਨਿ੍ਹਾਂ ਦਾ ਕੱਪੜਾ, ਰਾਸ਼ਨ, ਸਾਰਾ ਕੁਝ ਪਾਣੀ ਵਿੱਚ ਡੁੱਬ ਗਿਆ। ਉਨ੍ਹਾਂ ਦੱਸਿਆ ਕਿ ਮਾਛੀਵਾੜਾ ਥਾਣਾ ਦੇ ਸਮੂਹ ਸਟਾਫ਼ ਵਲੋਂ ਆਪਣੀ ਤਨਖਾਹ ’ਚੋਂ ਪੈਸੇ ਇਕੱਤਰ ਕਰ ਇਨ੍ਹਾਂ ਗਰੀਬ ਪਰਿਵਾਰਾਂ ਦੀ ਸਹਾਇਤਾ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ। ਡੀਐੱਸਪੀ ਮਨਦੀਪ ਕੌਰ ਨੇ ਕਿਹਾ ਕਿ ਅੱਜ ਇਸ ਔਖੀ ਘੜੀ ਵਿੱਚ ਹੋਰ ਵੀ ਸੰਸਥਾਵਾਂ ਇਨ੍ਹਾਂ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਜ਼ਰੂਰ ਆਉਣ। ਮਾਛੀਵਾੜਾ ਪੁਲੀਸ ਦੀ ਸਮਾਜ ਸੇਵੀ ਕਾਰਗੁਜ਼ਾਰੀ ਤੋਂ ਹਰ ਵਰਗ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਸਬ-ਇੰਸਪੈਕਟਰ ਸੰਤੋਖ ਸਿੰਘ, ਮੁਨਸ਼ੀ ਕੁਲਜੀਤ ਸਿੰਘ, ਮੈਡਮ ਰਾਜ ਕੌਰ ਵੀ ਮੌਜੂਦ ਸਨ।

Advertisement

Advertisement
Tags :
ਹੜ੍ਹਪਰਿਵਾਰਾਂਪੀੜਤਪੁਲੀਸਮਾਛੀਵਾੜਾ:ਰਾਸ਼ਨਵੰਡਿਆ
Advertisement