ਮਦਨ ਸ਼ਰਮਾ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 1 ਅਕਤੂਬਰ
ਮੁਲਾਇਮ ਸਿੰਘ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਹਲਕਾ ਡੇਰਾਬੱਸੀ ਵਿੱਚ ਦਸਤਕ ਦੇ ਦਿੱਤੀ ਹੈ। ਹਲਕੇ ਦੇ ਵਸਨੀਕ ਮਦਨ ਸ਼ਰਮਾ ਨੇ ਪਾਰਟੀ ਵਿੱਚ ਸ਼ਾਮਲ ਹੁੰਦੇ ਹੋਏ ਆਉਣ ਵਾਲੀ ਵਿਧਾਨਸਭਾ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਇਥੇ ਕੀਤੀ ਪ੍ਰੈਸ ਕਾਨਫਰੰਸ ਵਿੱਚ ਮਦਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਸਮਾਜਵਾਦੀ ਪਾਰਟੀ ਦੀ ਯੂਥ ਬ੍ਰਿਗੇਡ ਦਾ ਸੂਬਾ ਮੀਤ ਪ੍ਰਧਾਨ ਥਾਪਦੇ ਹੋਏ ਹਲਕੇ ਦੀ ਜਿੰਮੇਦਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਨਸਭਾ ਚੋਣਾਂ ਲੜਨ ਤੋਂ ਇਲਾਵਾ ਪਾਰਟੀ ਵੱਲੋਂ ਆਉਣ ਵਾਲੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਵੀ ਹਿੱਸਾ ਲਏਗੀ ਜਿਨ੍ਹਾਂ ਲਈ ਉਨ੍ਹਾਂ ਨੇ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਛੇਤੀ ਹਲਕੇ ਦੇ ਤਿੰਨੇ ਸ਼ਹਿਰਾਂ ਵਿੱਚ ਦਫਤਰ ਖੋਲ੍ਹਣ ਜਾ ਰਹੀ ਹੈ ਜਿਸਦੀ ਸ਼ੁਰੂਆਤ ਡੇਰਾਬੱਸੀ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾਬੱਸੀ ਦਫਤਰ ਖੋਲ੍ਹ ਕੇ ਇਥੇ ਹਲਕੇ ਦੇ ਲੋਕਾਂ ਨੂੰ ਇਨਸਾਫ ਦਿਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਏਗੀ। ਇਸ ਮੌਕੇ ਸਪਨਾ ਗਾਂਧੀ, ਵਰਿੰਦਰ ਸਿੰਘ ਜੜੌਤ ਸਣੇ ਹੋਰ ਹਾਜ਼ਰ ਸਨ।