ਸਾਈਬਰ ਅਪਰਾਧਾਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ
08:45 AM Oct 02, 2024 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 1 ਅਕਤੂਬਰ
ਐੱਮਐੱਨ ਕਾਲਜ ਦੇ ਮਹਿਲਾ ਸੈੱਲ ਵੱਲੋਂ ਹਰਿਆਣਾ ਮਹਿਲਾ ਆਯੋਗ ਦੇ ਸਹਿਯੋਗ ਨਾਲ ਸਾਈਬਰ ਅਪਰਾਧ ਤੇ ਕਾਨੂੰਨੀ ਸਾਖਰਤਾ ’ਤੇ ਕਾਰਜਸ਼ਾਲਾ ਕਰਵਾਈ ਗਈ। ਇਸ ਕਾਰਜਸ਼ਾਲਾ ਦਾ ਉਦੇਸ਼ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਾਈਬਰ ਅਪਰਾਧਾਂ ਸਬੰਧੀ ਖਤਰਿਆਂ ਅਤੇ ਉਨ੍ਹਾਂ ਤੋਂ ਬਚਣ ਦੇ ਉਪਾਵਾਂ ਬਾਰੇ ਜਾਣਕਾਰੀ ਦੇਣਾ ਸੀ। ਕਾਰਜਸ਼ਾਲਾ ਦਾ ਉਦਘਾਟਨ ਹਰਿਆਣਾ ਮਹਿਲਾ ਆਯੋਗ ਦੀ ਪ੍ਰਧਾਨ ਰੇਨੂੰ ਭਾਟੀਆ ਨੇ ਕੀਤਾ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ੋਕ ਕੁਮਾਰ ਨੇ ਉਨ੍ਹਾਂ ਦਾ ਇਥੇ ਪੁੱਜਣ ’ਤੇ ਸਵਾਗਤ ਕੀਤਾ। ਡਾ. ਅਸ਼ੋਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਡਿਜੀਟਲ ਯੁਗ ਵਿਚ ਸਾਈਬਰ ਅਪਰਾਧ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ ਵਿੱਚ ਜ਼ਰੂਰੀ ਹੈ ਕਿ ਮਹਿਲਾਵਾਂ ਤੇ ਵਿਦਿਆਰਥਣਾਂ ਆਪਣੀ ਸੁਰੱਖਿਆ ਪ੍ਰਤੀ ਕਾਨੂੰਨੀ ਤੌਰ ’ਤੇ ਸਮਰਥ ਹੋਣ।
Advertisement
Advertisement