ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਾਇਰ ਸੇਫਟੀ ਬਾਰੇ ਜਾਗਰੂਕ ਕੀਤਾ

07:55 AM Apr 27, 2024 IST
ਵਿਦਿਆਰਥੀਆਂ ਨੂੰ ਫਾਇਰ ਸੇਫਟੀ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ। -ਫੋਟੋ: ਜੱਗੀ

ਪਾਇਲ: ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਅਸਟੇਟ ਅਫਸਰ ਕੈਪਟਨ ਰਣਜੀਤ ਸਿੰਘ ਦੀ ਅਗਵਾਈ ਹੇਠ ਫਾਇਰ ਸੇਫਟੀ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਅੱਗ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਕੈਪਟਨ ਰਣਜੀਤ ਸਿੰਘ ਅਤੇ ਅੱਗ ਬੁਝਾਊ ਦਸਤੇ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕ ਡਰਿੱਲ ਵਿੱਚ ਅੱਗ ਬੁਝਾਉਣ ਵਾਲੇ ਯੰਤਰਾਂ ਦੀ ਖਾਸਕਰ ਮਹਿਲਾਵਾਂ ਨੂੰ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੱਤੀ ਗਈ। ਇਸ ਕਾਰਜ ਦੀ ਸਕੂਲ ਦੀ ਕਮੇਟੀ ਮੈਂਬਰ ਭਾਈ ਮਨਿੰਦਰਜੀਤ ਸਿੰਘ ਬਾਵਾ, ਭਾਈ ਗੁਰਨਾਮ ਸਿੰਘ ਅੜੈਚਾ ਅਤੇ ਪ੍ਰਿੰਸੀਪਲ ਧੀਰਜ ਕੁਮਾਰ ਥਪਲਿਆਲ ਨੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਫਾਇਰ ਸੇਫਟੀ ਮੌਕ ਡਰਿੱਲ ਬਾਰੇ ਜਾਣਕਾਰੀ ਦੇਣਾ ਸਲਾਘਾਯੋਗ ਉਪਰਾਲਾ ਹੈ। -ਪੱਤਰ ਪ੍ਰੇਰਕ

Advertisement

Advertisement
Advertisement