ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ
07:02 AM Sep 30, 2024 IST
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 29 ਸਤੰਬਰ
ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਐੱਸਪੀ ਦਿਹਾਤੀ ਚਰਨਜੀਤ ਸਿੰਘ ਅਤੇ ਐੱਸਡੀਐੱਮ ਗੁਰਸਿਮਰਨ ਸਿੰਘ ਢਿੱਲੋਂ ਨੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡਾਂ ਸਫੀਪੁਰ, ਬੰਡਾਲਾ ਅਤੇ ਤਾਰਾਗੜ੍ਹ ਤਲਾਵਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ। ਅਧਿਕਾਰੀਆਂ ਕਿਹਾ ਸਰਕਾਰ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੀ ਹੈ ਅਤੇ ਕਿਸਾਨਾਂ ਵਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਦੇ ਬੇਲਰ ਬਣਾ ਕੇ ਰੱਖਿਆ ਜਾ ਰਿਹਾ ਹੈ। ਇਸ ਦੀ ਵਰਤੋਂ ਪਸ਼ੂਆਂ ਦੇ ਚਾਰੇ ਦੇ ਰੂਪ ਵਿੱਚ ਕੀਤੀ ਜਾਂਦੀ ਹੈ।
Advertisement
Advertisement