For the best experience, open
https://m.punjabitribuneonline.com
on your mobile browser.
Advertisement

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ

07:47 AM Jun 10, 2024 IST
ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ
ਲੋਕਾਂ ਨੂੰ ਕਾਗਜ਼ ਦੇ ਬੈਗ ਵੰਡਦੇ ਹੋਏ ਨਵਚੇਤਨਾ ਕਮੇਟੀ ਦੇ ਪ੍ਰਧਾਨ ਸੁਖਧੀਰ ਸੇਖੋਂ ਤੇ ਨੁਮਾਇੰਦੇ।
Advertisement

ਸਤਵਿੰਦਰ ਬਸਰਾ
ਲੁਧਿਆਣਾ, 9 ਜੂਨ
ਨਵ ਚੇਤਨਾ ਬਾਲ ਭਲਾਈ ਕਮੇਟੀ ਵੱਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਵਾਰ ਕਮੇਟੀ ਦੇ ਜੂਨੀਅਰ ਵਿੰਗ ਵੱਲੋਂ ਕਮੇਟੀ ਦੇ ਸੀਨੀਅਰ ਸਿਟੀਜ਼ਨ, ਵਿਮੈਨ ਫਰੰਟ ਅਤੇ ਨਵਚੇਤਨਾ ਯੂਥ ਵਿੰਗ ਦੇ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਸਥਾਨਕ ਸਿਲਵਰਆਕ ਮਾਲ ਵਿੱਚ ‘ਸੇ ਨੋ ਟੂ ਪਲਾਸਟਿਕ ਬੈੱਗ’ ਉਪਰ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਜ਼ੋਨਲ ਕਮਿਸ਼ਨਰ ਸੁਖਦੇਵ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਕਮੇਟੀ ਵੱਲੋਂ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਕਮੇਟੀ ਨੂੰ ਅਜਿਹੇ ਕੰਮਾਂ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਸ੍ਰੀ ਸੇਖੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਬੱਚਿਆਂ ਦੀ ਖਾਤਰ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨੀ ਚਾਹੀਦੀ ਹੈ।
ਇਸ ਮੌਕੇ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਪਨੇਸਰ ਅਤੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਅਨਿਲ ਸ਼ਰਮਾ ਨੇ ਆਮ ਜਨਤਾ ਵਿੱਚ ਪੇਪਰ ਬੈਗ ਵੰਡੇ ਅਤੇ ਪਲਾਸਟਿਕ ਬੈਗ ਨਾ ਵਰਤਣ ਦੀ ਅਪੀਲ ਕੀਤੀ। ਸੁਖਧੀਰ ਸੇਖੋਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਨਵਚੇਤਨਾ ਜੂਨੀਅਰ ਵਿੰਗ ਦੀ ਪ੍ਰਧਾਨ ਰਚਤਾ ਚੰਡੋਕ ਅਤੇ ਰਸ਼ੀਨ ਵਰਮਾ ਨੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਨਵਚੇਤਨਾ ਕਮੇਟੀ ਆਯੁਸ਼ੀ ਗੁਪਤਾ, ਪੁਸ਼ਪਿੰਦਰ ਸਿੰਘ, ਰਵਿੰਦਰ ਸਿੰਘ, ਰਮਨੀਕ ਬਾਲਾ, ਰਮਨ ਸੰਦੋਕ, ਰੇਖਾ ਬਹਿਰ, ਜਗਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜੇਸ਼ ਢੀਂਗਰਾ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×