ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ

07:26 AM Nov 12, 2024 IST
ਸੰਗਰੂਰ ਦੇ ਪਿੰਡ ਵਿੱਚ ਪਰਾਲੀ ਨਾ ਸਾੜਨ ਦੀ ਅਪੀਲ ਕਰਦੇ ਹੋਏ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਨਵੰਬਰ
ਪ੍ਰਸ਼ਾਸਨ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਵਾਢੀ ਉਪਰੰਤ ਪਰਾਲੀ ਦਾ ਸੁਚੱਜਾ ਨਿਬੇੜਾ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਸੰਗਰੂਰ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ ਅਤੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾ ਰਹੀ ਹੈ।
ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਸਿਵਲ ਪ੍ਰਸ਼ਾਸ਼ਨ, ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੇਂਡੂ ਵਿਕਾਸ ਵਿਭਾਗ, ਮਾਲ ਵਿਭਾਗ, ਸਹਿਕਾਰੀ ਵਿਭਾਗ ਆਦਿ ਵੱਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤਾਂ, ਸਹਿਕਾਰੀ ਸਭਾਵਾਂ ਤੇ ਨਿੱਜੀ ਵਿਅਕਤੀਆਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਸਮੇਂ ਖੇਤੀ ਮਸ਼ੀਨਰੀ ਦੀ ਉਪਲੱਬਧਤਾ ਸਬੰਧੀ ਪਿੰਡ ਪੱਧਰ ਤੇ ਲਿਸਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ।

Advertisement

ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ

ਧੂਰੀ (ਨਿੱਜੀ ਪੱਤਰ ਪ੍ਰੇਰਕ): ਸਬ-ਡਿਵੀਜ਼ਨ ਧੂਰੀ ਦੇ ਐੱਸਡੀਐੱਮ ਵਿਕਾਸ ਹੀਰਾ ਦੀ ਅਗਵਾਈ ਹੇਠ ਅੱਜ ਸਾਰਾ ਦਿਨ ਸਮੂਹ ਕਲਸਟਰ ਤੇ ਨੋਡਲ ਅਫਸਰ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪਿੰਡ ਪਿੰਡ ਵਿੱਚ ਕਿਸਾਨਾਂ ਨਾਲ ਰਾਬਤਾ ਕਰਦੇ ਹੋਏ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਅਤੇ ਪਾਲਣਾ ਕਰਨ ਦੀ ਹਦਾਇਤ ਕੀਤੀ। ਐੱਸਡੀਐੱਮ ਵਿਕਾਸ ਹੀਰਾ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੇਕਰ ਠੇਕੇ ਵਾਲੀ ਜ਼ਮੀਨ ਉੱਤੇ ਪਰਾਲੀ ਸਾੜਨ ਜਿਹੀ ਕੋਈ ਮਾੜੀ ਘਟਨਾ ਵਾਪਰਦੀ ਹੈ ਤਾਂ ਸਬੰਧਤ ਜ਼ਮੀਨ ਦੇ ਮਾਲਕ ਖ਼ਿਲਾਫ਼ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਦਰਜ ਕੀਤਾ ਜਾਵੇਗਾ।

Advertisement
Advertisement