For the best experience, open
https://m.punjabitribuneonline.com
on your mobile browser.
Advertisement

ਹਾਈ ਬਲੱਡ ਪ੍ਰੈਸ਼ਰ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ

08:32 AM May 22, 2024 IST
ਹਾਈ ਬਲੱਡ ਪ੍ਰੈਸ਼ਰ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ
ਡਾ. ਉਰਵੀ ਚਾਵੜਾ ਜਾਣਕਾਰੀ ਦਿੰਦੇ ਹੋਏ। -ਫੋਟੋ: ਸੂਦ
Advertisement

ਮੰਡੀ ਗੋਬਿੰਦਗੜ੍ਹ:

Advertisement

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਵਿਸ਼ਵ ਹਾਈਪਰਟੈਨਸ਼ਨ ਦਿਵਸ 2024 ਨੂੰ ਸਮਰਪਿਤ ‘ਹਾਈਪਰਟੈਨਸ਼ਨ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਰੋਕਥਾਮ ਉਪਾਵਾਂ ਨੂੰ ਉਤਸ਼ਾਹਿਤ ਕਰਨ’ ਲਈ ਪ੍ਰਿੰਸੀਪਲ ਡਾ. ਸਮਿਤਾ ਜੌਹਰ ਅਤੇ ਡਾਇਰੈਕਟਰ ਡਾ. ਕੁਲਭੂਸ਼ਣ ਦੀ ਅਗਵਾਈ ਹੇਠ ਸਮਾਗਮ ਕਰਵਾਇਆ। ਇਸ ਵਿੱਚ ਪੰਚਕਰਮਾ ਵਿਭਾਗ ਦੇ ਸਹਾਇਕ ਪ੍ਰੋ. ਡਾ. ਉਰਵੀ ਚਾਵੜਾ ਨੇ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਜੇ ਇਸ ਦਾ ਸਹੀ ਢੰਗ ਨਾਲ ਇਲਾਜ ਨਾ ਕੀਤਾ ਗਿਆ ਤਾਂ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਕਰ ਸਕਦਾ ਹੈ, ਜੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਖ਼ਤਰਨਾਕ ਹੋ ਸਕਦਾ ਹੈ। ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਅਤੇ ਬੈਚਲਰ ਆਫ਼ ਆਯੁਰਵੈਦਿਕ ਮੈਡੀਸਨ ਅਤੇ ਸਰਜਰੀ ਪ੍ਰੋਗਰਾਮ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਉਪ ਪ੍ਰਿੰਸੀਪਲ ਡਾ. ਅਮਨਦੀਪ ਸ਼ਰਮਾ, ਡਾ. ਨਿਸ਼ਾਂਤ ਪਾਈਕਾ; ਡਾ. ਪ੍ਰਾਚੀ ਸ਼ਰਮਾ, ਡਾ. ਰਜਨੀ ਰਾਣੀ ਅਤੇ ਡਾ. ਸੋਨਾਲੀ ਗੁਪਤਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×