ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ

06:48 AM Jul 02, 2024 IST
ਡਰਾਈਵਰਾਂ ਨੂੰ ਜਾਗਰੂਕ ਕਰਦੇ ਹੋਏ ਟ੍ਰੈਫਿਕ ਇੰਚਾਰਜ ਤਰਸੇਮ ਕੁਮਾਰ। -ਫੋਟੋ: ਨੌਗਾਵਾਂ

ਦੇਵੀਗੜ੍ਹ (ਪੱਤਰ ਪ੍ਰੇਰਕ):

Advertisement

ਟ੍ਰੈਫਿਕ ਪੁਲੀਸ ਦੇਵੀਗੜ੍ਹ ਦੇ ਇੰਚਾਰਜ ਤਰਸੇਮ ਕੁਮਾਰ ਦੀ ਅਗਵਾਈ ਹੇਠ ਟੈਕਸੀ ਸਟੈਂਡ ਅੱਡਾ ਦੇਵੀਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਟੈਕਸੀ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਕੇ ਸੜਕ ’ਤੇ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਨਸ਼ਾ ਨਾ ਕਰਕੇ ਵਾਹਨ ਚਲਾਉਣ ਅਤੇ ਸੀਟ ਬੈਲਟ ਲਗਾ ਕੇ ਵਾਹਨ ਚਲਾਉਣ ਦੀ ਅਪੀਲ ਕੀਤੀ। ਇਸ ਮੌਕੇ ਟ੍ਰੈਫਿਕ ਇੰਚਾਰਜ ਤਰਸੇਮ ਕੁਮਾਰ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਐੱਚਸੀ ਤਰਸੇਮ ਸਿੰਘ, ਅੱਡਾ ਪ੍ਰਧਾਨ ਬਲਦੇਵ ਸਿੰਘ, ਅੰਮ੍ਰਿਤ ਲਾਲ ਮੀਰਾਂਪੁਰ ਹਾਜ਼ਰ ਸਨ।

Advertisement
Advertisement