ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਧ ਪ੍ਰਦੇਸ਼: ਆਰਡੀਨੈਂਸ ਫੈਕਟਰੀ ’ਚ ਧਮਾਕਾ; ਇੱਕ ਮੌਤ, ਦਰਜਨ ਤੋਂ ਵੱਧ ਜ਼ਖ਼ਮੀ

07:17 AM Oct 23, 2024 IST
ਧਮਾਕੇ ਵਾਲੀ ਥਾਂ ਦੇ ਮੁਆਇਨੇ ਦੌਰਾਨ ਗੱਲਬਾਤ ਕਰਦੇ ਹੋਏ ਫੌਜੀ ਤੇ ਪੁਲੀਸ ਅਧਿਕਾਰੀ। -ਫੋਟੋ:ਪੀਟੀਆਈ

ਜਬਲਪੁਰ, 22 ਅਕਤੂਬਰ
ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੀ ਖਮਾਰੀਆ ਆਰਡੀਨੈਂਸ ਫੈਕਟਰੀ ’ਚ ਅੱਜ ਸਵੇਰੇ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦਰਜਨ ਤੋਂ ਵੱਧ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਫੈਕਟਰੀ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਸਵੇਰੇ 9.45 ਵਜੇ ਦੇ ਕਰੀਬ ਉਸ ਵੇਲੇ ਹੋਇਆ, ਜਦੋਂ ਫੈਕਟਰੀ ਦੇ ਰਿਫਿਲਿੰਗ ਸੈਕਸ਼ਨ ਵਿੱਚ ਬੰਬਾਂ ਵਿੱਚ ਵਿਸਫੋਟਕ ਸਮੱਗਰੀ ਭਰੀ ਜਾ ਰਹੀ ਸੀ। ਜ਼ਖਮੀਆਂ ਵਿਚੋਂ ਇੱਕ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਧਮਾਕੇ ਤੋਂ ਬਾਅਦ ਇਕ ਹੋਰ ਮੁਲਾਜ਼ਮ ਲਾਪਤਾ ਹੈ ਜੋ ਸੰਭਵ ਤੌਰ ’ਤੇ ਮਲਬੇ ਹੇਠ ਦੱਬਿਆ ਹੋ ਸਕਦਾ ਹੈ। ਚਸ਼ਮਦੀਦਾਂ ਮੁਤਾਬਕ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਜ਼ਿਕਰਯੋਗ ਹੈ ਕਿ ਖਮਾਰੀਆ ਦੀ ਆਰਡੀਨੈਂਸ ਫੈਕਟਰੀ ਵਿਚ ਰੱਖਿਆ ਵਿਭਾਗ ਦਾ ਅਸਲਾ ਤਿਆਰ ਹੁੰਦਾ ਹੈ। ਅਧਿਕਾਰੀ ਨੇ ਦੱਸਿਆ ਕਿ ਧਮਾਕੇ ਵਿੱਚ ਇੱਕ ਦਰਜਨ ਤੋਂ ਵੱਧ ਮਜ਼ਦੂਰ ਜ਼ਖ਼ਮੀ ਹੋਏ ਹਨ ਅਤੇ ਇੱਕ ਲਾਪਤਾ ਮਜ਼ਦੂਰ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਲੱਗੇਗਾ। ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਦੇ ਫਾਇਰ ਬ੍ਰਿਗੇਡ ਅਤੇ ਸੁਰੱਖਿਆ ਕਰਮਚਾਰੀਆਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। -ਪੀਟੀਆਈ

Advertisement

Advertisement