ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਧ ਪ੍ਰਦੇਸ਼: ਦੋ ਸੜਕ ਹਾਦਸਿਆਂ ’ਚ ਪੰਜ ਹਲਾਕ, ਸੱਤ ਜ਼ਖ਼ਮੀ

07:05 AM Nov 18, 2024 IST

ਖਾਰਗੋਨ/ਮੋਰੇਨਾ, 17 ਨਵੰਬਰ
ਮੱਧ ਪ੍ਰਦੇਸ਼ ਦੇ ਖਰਗੋਨ ਅਤੇ ਮੋਰੇਨਾ ਜ਼ਿਲ੍ਹਿਆਂ ’ਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਖਾਰਗੋਨ ਕੋਤਵਾਲੀ ਥਾਣੇ ਦੇ ਸਬ-ਇੰਸਪੈਕਟਰ ਸ੍ਰੀਰਾਮ ਭੂਰੀਆ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਦੇ ਕਰੀਬ ਖਰਗੋਨ ਸ਼ਹਿਰ ਵਿੱਚ ਪੀਡਬਲਿਊਡੀ ਦਫ਼ਤਰ ਨੇੜੇ ਸਪੋਰਟਸ ਯੂਟੀਲਿਟੀ ਵਾਹਨ (ਐੱਸਯੂਵੀ) ਤੇ ਵੈਨ ਦੀ ਟੱਕਰ ਹੋ ਗਈ। ਇਸ ਦੌਰਾਨ ਵੈਨ ਸਵਾਰ ਰਾਮ ਲਾਲ (50) ਅਤੇ ਸ਼ੋਭਾ ਰਾਮ (49) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਇਸੇ ਤਰ੍ਹਾਂ ਮੋਰੇਨਾ ਵਿੱਚ ਬੀਤੀ ਰਾਤ ਦੋ ਤੇਜ਼ ਰਫ਼ਤਾਰ ਮੋਟਰਸਾਈਕਲਾਂ ਦੀ ਟੱਕਰ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਸਬਲਗੜ੍ਹ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੋਰੇਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਪਗ 60 ਕਿਲੋਮੀਟਰ ਦੂਰ ਪਿੱਪਲਵਾੜੀ ਚੌਕੀ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਬਿਸ਼ੂ (65), ਸਚਿਨ (22) ਅਤੇ ਸੰਤੋਸ਼ (28) ਵਜੋਂ ਹੋਈ ਹੈ। -ਪੀਟੀਆਈ

Advertisement

Advertisement