ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੱਧ ਪ੍ਰਦੇਸ਼: ਟੀਕਾਕਰਨ ਮਗਰੋਂ ਚਾਰ ਸਕੂਲੀ ਵਿਦਿਆਰਥਣਾਂ ਦੀ ਹਾਲਤ ਵਿਗੜੀ

07:36 AM Aug 31, 2024 IST

ਭਿੰਡ (ਮੱਧ ਪ੍ਰਦੇਸ਼), 30 ਅਗਸਤ
ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੇ ਸਕੂਲ ਵਿੱਚ ਟੀਕਾਕਰਨ ਤੋਂ ਬਾਅਦ ਬੇਚੈਨੀ ਦੀ ਸ਼ਿਕਾਇਤ ਕਰਨ ’ਤੇ ਚਾਰ ਲੜਕੀਆਂ ਨੂੰ ਹਪਸਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਿਲ੍ਹੇ ਦੇ ਮੁੱਖ ਮੈਡੀਕਲ ਤੇ ਸਿਹਤ ਅਧਿਕਾਰੀ ਡਾ. ਸ਼ਿਵਰਾਮ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਲੜਕੀਆਂ ਦੀ ਉਮਰ 16 ਸਾਲ ਹੈ। ਉਨ੍ਹਾਂ ਨੂੰ ਵੀਰਵਾਰ ਨੂੰ ਕਿਆਰੀਪੁਰਾ ਇਲਾਕੇ ਦੇ ਇਕ ਸਰਕਾਰੀ ਹਾਈ ਸਕੂਲ ਵਿੱਚ ਟੈਟਨਸ ਤੇ ਡਿਪਥੇਰੀਆ ਦੇ ਟੀਕੇ ਲਾਉਣ ਤੋਂ ਬਾਅਦ ਬੇਚੈਨੀ ਅਤੇ ਚੱਕਰ ਆਉਣ ਦੀ ਸ਼ਿਕਾਇਤ ਹੋਣ ’ਤੇ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਾਲਤ ਹੁਣ ਠੀਕ ਹੈ ਅਤੇ ਇਕ ਲੜਕੀ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾਵੇਗੀ। ਟੀਕਾਕਰਨ ਪ੍ਰੋਗਰਾਮ 8 ਅਗਸਤ ਤੋਂ ਚੱਲ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਘੱਟੋ-ਘੱਟ 35 ਵਿਦਿਆਰਥਣਾਂ ਨੂੰ ਟੀਕੇ ਲਗਾਏ ਗਏ ਸਨ। -ਪੀਟੀਆਈ

Advertisement

Advertisement