ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ-ਵੱਖ ਹਾਦਸਿਆਂ ਵਿਚ 4 ਕਾਵੜੀਆਂ ਦੀ ਮੌਤ, 16 ਜ਼ਖਮੀ

11:21 AM Jul 29, 2024 IST

ਮੁਰੈਨਾ, 29 ਜੁਲਾਈ
ਮੱਧ ਪ੍ਰਦੇਸ਼ ਦੇ ਮੁਰੈਨਾ ਵਿਚ ਸੋਮਵਾਰ ਸਵੇਰ ਇਕ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋ ਕਾਵੜੀਆਂ ਦੀ ਮੌਤ ਹੋ ਗਈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਵੇਰ ਸਮੇਂ ਵਾਪਰੀ ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਟਰੱਕ ਚਾਲਕ ਦੀ ਕੁੱਟਮਾਰ ਕੀਤੀ ਅਤੇ ਕੁੱਝ ਸਮੇਂ ਲਈ ਨੈਸ਼ਨਲ ਹਾਈਵੇ 44 ਜਾਮ ਕਰ ਦਿੱਤਾ। ਜਾਣਕਾਰੀ ਦਿੰਦਿਆਂ ਮੁਰੈਨਾ ਦੇ ਏਐੱਸਪੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਟਰੈਕਟਰ ਟਰਾਲੀ ਕਾਵੜੀਆਂ ਦੀ ਸਹਾਇਤਾ ਲਈ ਯਾਤਰਾ ਦੇ ਪਿੱਛੇ ਚੱਲ ਰਹੀ ਰਹੀ ਸੀ ਜਿਸ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਸਿਹੋਨੀਆ ਖੇਤਰ ਦੇ ਦੋ ਕਾਵੜੀਆਂ ਦੀ ਮੌਤ ਹੋ ਗਈ ਅਤੇ 14 ਕਾਵੜੀਏ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

Advertisement

ਉਧਰ ਯੂਪੀ ਦੇ ਬਰੇਲੀ-ਮਥੁਰਾ ਹਾਈਵੇਅ ਉੱਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਦੋ ਕਾਵੜੀਆਂ ਦੀ ਮੌਤ ਹੋ ਗਈ। ਏਐਸਪੀ ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਕਾਵੜੀਆਂ ਅੰਕਿਤ (30) ਅਤੇ ਅਨਿਲ (25) ਗੰਗਾ ਦੇ ਕਛਲਾ ਘਾਟ ਤੋਂ ਪਾਣੀ ਲੈ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਦੂਜੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ’ਤੇ ਦੋ ਵਿਅਕਤੀ ਸਵਾਰ ਸਨ। ਹਾਦਸੇ ਵਿਚ ਜ਼ਖਮੀ ਹੋਏ ਚਾਰਾਂ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਅੰਕਿਤ ਅਤੇ ਅਨਿਲ ਦੀ ਮੌਤ ਹੋ ਗਈ। -ਪੀਟੀਆਈ
Advertisement