ਮਹਾਕੁੰਭ ਨਗਰ, 7 ਫਰਵਰੀਮਹਾਕੁੰਭ ਨਗਰ ਦੇ ਇੱਕ ਕੈਂਪ ਵਿੱਚ ਸ਼ੁੱਕਰਵਾਰ ਨੂੰ ਅੱਗ ਲੱਗ ਗਈ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਖਾਕ ਚੌਕੀ ਪੁਲੀਸ ਥਾਣੇ ਦੇ ਇੰਸਪੈਕਟਰ ਯੋਗੇਸ਼ ਚਤੁਰਵੇਦੀ ਨੇ ਦੱਸਿਆ, ‘‘ਪੁਰਾਣੇ ਜੀਟੀ ਰੋਡ ’ਤੇ ਤੁਲਸੀ ਚੁਰਾਹੇ ਦੇ ਨੇੜੇ ਇੱਕ ਕੈਂਪ ਵਿੱਚ ਅੱਗ ਲੱਗ ਗਈ। ਹਾਲਾਂਕਿ ਅੱਗ ਬੁਝਾਊ ਦਸਤੇ ਨੇ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਲਿਆ।’’Prayagraj: Fire breaks out in Mahakumbh Mela area, firefighters rush to sceneRead @ANI Story | https://t.co/UJd2wq2NQu#MahaKumbh2025 #mahakumbh #fire pic.twitter.com/zZnmhZW0S6— ANI Digital (@ani_digital) February 7, 2025ਚੀਫ਼ ਫਾਇਰ ਅਫ਼ਸਰ ਪ੍ਰਮੋਦ ਸ਼ਰਮਾ ਨੇ ਦੱਸਿਆ ਕਿ ਸੈਕਟਰ-18 ਸਥਿਤ ਇਸਕੋਨ ਕੈਂਪ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਗਈ ਅਤੇ ਫਾਇਰ ਸਟੇਸ਼ਨ ਤੋਂ ਗੱਡੀਆਂ ਭੇਜੀਆਂ ਗਈਆਂ ਅਤੇ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਕਾਰਨ 20 ਤੋਂ 22 ਟੈਂਟ ਸੜ ਕੇ ਸੁਆਹ ਹੋ ਗਏ ਅਤੇ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਮਹਾਕੁੰਭ ਮੇਲਾ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਕਿਹਾ, ‘‘ਮੇਲਾ ਖੇਤਰ ਦੇ ਸੈਕਟਰ-18 ਵਿੱਚ ਲੱਗੀ ਅੱਗ ਨੂੰ ਫਾਇਰ ਬ੍ਰਿਗੇਡ ਟੀਮ ਨੇ ਤੁਰੰਤ ਕਾਰਵਾਈ ਕਰਕੇ ਕਾਬੂ ਵਿੱਚ ਲਿਆ। ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।’’