Mahakumbh: ਮਹਾਕੁੰਭ ਲਈ ਜਾ ਰਹੇ 10 ਸ਼ਰਧਾਲੂਆਂ ਦੀ ਹਾਦਸੇ ’ਚ ਮੌਤ
09:05 AM Feb 15, 2025 IST
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 15 ਫਰਵਰੀ
Advertisement
ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਅਤੇ ਬੱਸ ਦੀ ਟੱਕਰ ਵਿੱਚ ਘੱਟੋ-ਘੱਟ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 19 ਜ਼ਖਮੀ ਹੋ ਗਏ। ਉਹ ਮਹਾਕੁੰਭ ਮੇਲੇ ਲਈ ਜਾ ਰਹੇ ਸਨ। ਇਹ ਹਾਦਸਾ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇ ’ਤੇ ਮੇਜਾ ਇਲਾਕੇ ’ਚ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਧਾਲੂ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਤੋਂ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕਰਨ ਲਈ ਜਾ ਰਹੇ ਸਨ।
Advertisement
Advertisement
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
Advertisement