ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Mahapanchayat ਢਾਬੀ ਗੁਜਰਾਂ ਬਾਰਡਰ ’ਤੇ ਮਹਾਪੰਚਾਇਤ ਸ਼ੁਰੂ

12:52 PM Feb 12, 2025 IST
featuredImage featuredImage

ਸਰਬਜੀਤ ਸਿੰਘ ਭੰਗੂ /ਗੁਰਨਾਮ ਸਿੰਘ ਚੌਹਾਨ
ਪਟਿਆਲਾ/ਪਾਤੜਾਂ, 12 ਫਰਵਰੀ
ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਤੇ ਖਨੌਰੀ (ਅੰਤਰਰਾਜੀ) ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ ’ਤੇ ਅੱਜ ਢਾਬੀ ਗੁਜਰਾਂ (ਖਨੌਰੀ) ਬਾਰਡਰ ’ਤੇ ਉਲੀਕੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ।

Advertisement

ਮਹਾਪੰਚਾਇਤ ਵਿਚ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਹੋਰਨਾਂ ਰਾਜਾਂ ਵਿੱਚੋਂ ਵੀ ਕਿਸਾਨਾਂ ਤੇ ਮਜ਼ਦੂਰਾਂ ਸਮੇਤ ਹੋਰ ਜਮਹੂਰੀਅਤ ਪਸੰਦ ਲੋਕ ਸ਼ਿਰਕਤ ਕਰ ਰਹੇ ਹਨ।

ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਮਹਾਪੰਚਾਇਤ ਦੌਰਾਨ ਕਿਸਾਨ ਆਗੂ ਤੇ ਭੁੱਖ ਹੜਤਾਲ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਆਪਣਾ ਸੰਦੇਸ਼ ਦੇਣਗੇ।

Advertisement

ਮਹਾਪੰਚਾਇਤ ਦੌਰਾਨ ਸਟੇਜ ਤੋਂ ਸ਼ਹੀਦ ਸ਼ੁਭਕਰਨ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸ਼ੁਭਕਰਨ ਦੀ ਪਿਛਲੇ ਸਾਲ 21 ਫਰਵਰੀ ਨੂੰ ਢਾਬੀ ਗੁਜਰਾਂ ਬਾਰਡਰ ’ਤੇ ਹਰਿਆਣਾ ਪੁਲੀਸ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਕਿਸਾਨ ਆਗੂ ਡੱਲੇਵਾਲ ਦੇ ਕਮਰੇ ਮੂਹਰੇ ਪਹਿਰਾ ਦਿੰਦੇ ਆ ਰਹੇ ਅਤੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਣ ਮਗਰੋਂ ਪੀਜੀਆਈ ਵਿੱਚ ਇਲਾਜ ਦੌਰਾਨ ਦਮ ਤੋੜਨ ਵਾਲੇ ਕਿਸਾਨ ਚਰਨਜੀਤ ਸਿੰਘ ਕਾਲਾ ਦੀ ਮੌਤ ’ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Advertisement