ਦਿੱਲੀ ’ਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ, ਪੁਲੀਸ ਵੱਲੋਂ ਕਈ ਥਾਵਾਂ ’ਤੇ ਆਵਾਜਾਈ ਦਾ ਰੁਖ਼ ਮੋੜਨ ਕਾਰਨ ਜਾਮ
11:15 AM Mar 14, 2024 IST
Advertisement
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 14 ਮਾਰਚ
ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਸ਼ੁਰੂ ਹੋ ਗਈ ਹੈ ਤੇ ਦੇਸ਼ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਹਨ। ਦਿੱਲੀ ਪੁਲੀਸ ਵੱਲੋਂ ਰਾਮ ਲੀਲਾ ਮੈਦਾਨ ਨੂੰ ਜਾਂਦੇ ਰਾਹਾਂ ਦੀ ਆਵਾਜਾਈ ਦਾ ਰੁਖ਼ ਮੋੜਨ ਕਾਰਨ ਦਿੱਲੀ ਦੇ ਕੇਂਦਰੀ ਹਿੱਸਿਆਂ ਵਿੱਚ ਟ੍ਰੈਫਿਕ ਜਾਮ ਕਈ ਥਾਵਾਂ ਉਪਰ ਲੱਗ ਗਿਆ। ਦਿੱਲੀ ਪੁਲੀਸ ਵੱਲੋਂ ਸਖ਼ਤ ਚੌਕਸੀ ਵਰਤੀ ਜਾ ਰਹੀ ਸੀ। ਪੰਜਾਬ ਤੋਂ ਕਿਸਾਨਾਂ ਦੀ ਗਿਣਤੀ ਵੱਧ ਨਜ਼ਰ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਮੈਦਾਨ ਵਿੱਚ ਪਹੁੰਚ ਚੁੱਕੇ ਹਨ। ਸੰਚਾਲਨ ਕਮੇਟੀ ਬਲਦੇਵ ਸਿੰਘ ਨਿਹਾਲਗੜ੍ਹ, ਰਮਿੰਦਰ ਸਿੰਘ ਪਟਿਆਲਾ, ਪ੍ਰੇਮ ਸਿੰਘ ਗਹਿਲਾਵਤ ਅਤੇ ਹੋਰ ਆਗੂ ਸਟੇਜ ਉਪਰ ਹਾਜ਼ਰ ਹਨ।
Advertisement
Advertisement
Advertisement