ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

08:43 AM May 06, 2024 IST
ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਫੈਡਰੇਸ਼ਨ ਦੇ­ ਆਗੂ।

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 5 ਮਈ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਅੱਜ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਈਸਟ ਮੋਹਨ ਨਗਰ ਜੀ.ਟੀ ਰੋਡ ’ਤੇ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਅਤੇ ਭਾਈਬੰਦੀ ਵੱਲੋਂ ਹੋਰ ਰਾਮਗੜ੍ਹੀਆ ਭਾਈਚਾਰੇ ਦੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਮਹਾਰਾਜਾ ਦੇ ਬੁੱਤ ਨੇੜੇ ਪਾਰਕ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਹਲਕਾ ਪੂਰਬੀ ਵਿਧਾਇਕਾ ਜੀਵਨਜੋਤ ਕੌਰ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਪਾਰਟੀ ਤੋਂ ਲੋਕ ਸਭਾ ਲਈ ਉਮੀਦਵਾਰ ਗੁਰਜੀਤ ਸਿੰਘ ਔਜਲਾ, ਸੀਨੀਅਰ ਆਪ ਆਗੂ ਤਲਬੀਰ ਸਿੰਘ ਗਿੱਲ, ਭਾਜਪਾ ਆਗੂ ਤਰੁਨ ਚੁੱਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਦਿਆਂ ਰਾਮਗੜ੍ਹੀਆ ਭਾਈਚਾਰੇ ਨੂੰ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਫੈਡਰੇਸ਼ਨ ਦੇ ਸਰਪ੍ਰਸਤ ਗੁਰਦੀਪ ਸਿੰਘ ਸੱਗੂ ਤੇ ਨਾਨਕ ਸਿੰਘ, ਪ੍ਰਧਾਨ ਜਸਪਾਲ ਸਿੰਘ ਪਦਮ, ਜਨ, ਸਕੱਤਰ ਅਮਰਦੀਪ ਸਿੰਘ ਰਾਜੇਵਾਲ, ਖਜਾਨਚੀ ਪ੍ਰੀਤਮ ਸਿੰਘ ਕਲਸੀ, ਭਾਈਬੰਦੀ ਪੰਚ ਪ੍ਰਧਾਨ ਜਗਤਾਰ ਸਿੰਘ ਕਲਸੀ, ਸਕੱਤਰ ਸੁਖਵਿੰਦਰ ਸਿੰਘ ਘਟੌੜੇ ਨੇ ਸਾਰਿਆਂ ਦਾ ਸਨਮਾਨ ਕੀਤਾ। ਵੱਡੀ ਗਿਣਤੀ ’ਚ ਰਾਮਗੜ੍ਹੀਆ ਭਾਈਚਾਰੇ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਲ ਇੰਡੀਆ ਰਾਮਗੜ੍ਹੀਆ ਫੈਡਰੇਸ਼ਨ ਪ੍ਰਧਾਨ ਪਿਆਰਾ ਸਿੰਘ ਮਠਾਰੂ, ਰਾਮਗੜ੍ਹੀਆ ਸਿੱਖ ਹੈਰੀਟੇਜ ਟਰੱਸਟ ਦੇ ਚੇਅਰਮੈਨ ਖੁਸ਼ਿਵੰਦਰ ਸਿੰਘ ਸੰਧੂ ਹਾਜ਼ਰ ਸਨ।

Advertisement

Advertisement
Advertisement