ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਜਾ ਰਣਜੀਤ ਸਿੰਘ ਮਾਰਕੀਟ ਨੇ ਛੱਪੜ ਦਾ ਰੂਪ ਧਾਰਿਆ

08:59 AM Sep 05, 2024 IST
ਸੰਗਰੂਰ ਦੀ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਵਿੱਚ ਖੜ੍ਹਾ ਪਾਣੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਸਤੰਬਰ
ਸ਼ਹਿਰ ਦੀ ਸੁਨਾਮੀ ਗੇਟ ਬਾਹਰ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਛੱਪੜ ਦਾ ਰੂਪ ਧਾਰਨ ਕਰ ਚੁੱਕੀ ਹੈ ਤੇ ਮਾਰਕੀਟ ’ਚ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਹੋ ਕੇ ਰਹਿ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀ, ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਕੋਲ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਪਰਨਾਲਾ ਉਥੇ ਦਾ ਉਥੇ ਹੈ ਅਤੇ ਕਿਸੇ ਵੀ ਅਧਿਕਾਰੀ ਨੇ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲਿਆ। ਮਹਾਰਾਜਾ ਰਣਜੀਤ ਸਿੰਘ ਮਾਰਕੀਟ ’ਚ ਐਪਲ ਗਰੀਨ ਰੈਸਟੋਰੈਂਟ ਦੇ ਮਾਲਕ ਸੁਪਨਦੀਪ ਸਿੰਘ, ਹੋਟਲ ਪੈਰਾਡਾਈਜ਼ ਦੇ ਵਿਨੋਦ ਕੁਮਾਰ, ਡਾ. ਮਿੱਤਲ, ਦੁਕਾਨਦਾਰ ਦੀਨ ਦਿਆਲ ਅਤੇ ਜਤਿੰਦਰ, ਐਲ.ਜੀ. ਕੰਪਨੀ ਸ਼ੋਅ ਰੂਮ ਦੇ ਮਾਲਕ ਤੇ ਐਕਸਿਸ ਬੈਂਕ ਕਰਮਚਾਰੀ ਆਦਿ ਦੁਕਾਨਦਾਰਾਂ ਨੇ ਦੱਸਿਆ ਕਿ ਤਿੰਨ ਹਫ਼ਤਿਆਂ ਤੋਂ ਮਾਰਕੀਟ ਛੱਪੜ ਬਣੀ ਹੋਈ ਹੈ। ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਦਾ ਖਮਿਆਜ਼ਾ ਦੁਕਾਨਦਾਰਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੁਕਾਨਾਂ, ਹੋਟਲਾਂ ਅਤੇ ਸ਼ੋਅ ਰੂਮਾਂ ਅੱਗੇ ਖੜ੍ਹੇ ਪਾਣੀ ਤੋਂ ਬੁਦਬੂ ਆਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਮੱਛਰ ਪੈਦਾ ਰਿਹਾ ਹੈ ਅਤੇ ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਈਓ, ਨਗਰ ਸੁਧਾਰ ਟਰੱਸਟ ਦੇ ਈਓ, ਸੀਵਰੇਜੇ ਬੋਰਡ ਦੇ ਐਕਸੀਅਨ, ਐੱਸਡੀਓ ਕੋਲ ਬੇਨਤੀਆਂ ਕਰਕੇ ਗਏ ਹਨ ਕਿ ਮਾਰਕੀਟ ਵਿਚ ਖੜਾ ਪਾਣੀ ਕਢਵਾਇਆ ਜਾਵੇ ਅਤੇ ਪਾਣੀ ਦੇ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਪਰ ਕਿਸੇ ਵੀ ਅਧਿਕਾਰੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਸੰਗਰੂਰ ਵਲੋਂ ਦੋ ਵਾਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਾਣੀ ਦੀ ਨਿਕਾਸੀ ਦੇ ਆਦੇਸ਼ ਦਿੱਤੇ ਗਏ ਪਰ ਇਸ ਦੇ ਬਾਵਜੂਦ ਪਰਨਾਲਾ ਉਥੇ ਦਾ ਉਥੇ ਹੈ। ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੇ ਮੰਗ ਕੀਤੀ ਕਿ ਗੰਭੀਰ ਹੋ ਚੁੱਕੀ ਸਮੱਸਿਆ ਨੂੰ ਤੁਰੰਤ ਗੰਭੀਰਤਾ ਨਾਲ ਲੈ ਕੇ ਤੁਰੰਤ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਵਾਇਆ ਜਾਵੇ।

Advertisement

Advertisement