ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ: ਪਾਕਿ ਜਾਣ ਲਈ 316 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

07:49 AM Jun 15, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 14 ਜੂਨ
ਜੂਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 316 ਸ਼ਰਧਾਲੂਆਂ ਲਈ ਵੀਜ਼ੇ ਪ੍ਰਾਪਤ ਹੋਏ ਹਨ। ਇਸ ਸਬੰਧੀ ਸ਼ਰਧਾਲੂਆਂ ਦਾ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂਆਂ ’ਚੋਂ ਲਗਪਗ 339 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ ਜਿਨ੍ਹਾਂ ’ਚੋਂ 316 ਨੂੰ ਵੀਜ਼ੇ ਮਿਲੇ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ ਤੇ ਉਨ੍ਹਾਂ ਨੂੰ ਵੀਜ਼ੇ ਨਹੀਂ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਸਮੇਤ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਵੀ ਦਰਸ਼ਨ ਕਰਨਗੇ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ ਜੋ 30 ਜੂਨ ਨੂੰ ਵਤਨ ਪਰਤੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਦੂਤਾਵਾਸ ਨੇ ਇਸ ਸਬੰਧੀ ਲਗਪਗ 500 ਯਾਤਰੂਆਂ ਨੂੰ ਵੀਜ਼ੇ ਦਿੱਤੇ ਜਿਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਨਾਲ ਸਬੰਧਤ ਸ਼ਰਧਾਲੂ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਵੇਲੇ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਗਿਆ ਹੋਇਆ ਹੈ ਜੋ 16 ਜੂਨ ਨੂੰ ਪਰਤੇਗਾ।

Advertisement

Advertisement