ਮਹਾਰਾਸ਼ਟਰ: ਨਾਗਪੁਰ ’ਚ ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 6 ਮੌਤਾਂ ਤੇ ਇਕ ਜ਼ਖ਼ਮੀ
11:02 AM Dec 16, 2023 IST
ਨਾਗਪੁਰ, 16 ਦਸੰਬਰ
ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ਦੇ ਬਾਹਰਵਾਰ ਦੇਰ ਰਾਤ ਕਾਰ ਅਤੇ ਟਰੱਕ ਵਿਚਾਲੇ ਟੱਕਰ ਵਿਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਕਟੋਲ-ਕਲਮੇਸ਼ਵਰ ਰੋਡ 'ਤੇ ਸੋਨਖੰਬ ਪਿੰਡ ਨੇੜੇ ਰਾਤ 12.15 ਤੋਂ 2 ਵਜੇ ਦਰਮਿਆਨ ਹੋਇਆ। ਕਾਰ ਵਿੱਚ ਸਵਾਰ ਸੱਤ ਵਿਅਕਤੀ ਵਿਆਹ ਤੋਂ ਵਾਪਸ ਆ ਰਹੇ ਸਨ, ਜਦੋਂ ਉਨ੍ਹਾਂ ਦੀ ਗੱਡੀ ਸੋਇਆਬੀਨ ਨਾਲ ਭਰੇ ਟਰੱਕ ਨਾਲ ਟਕਰਾ ਗਈ। ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement