ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਸ਼ਟਰ: ਬਦਲਾਪੁਰ ’ਚ ਸਕੂਲੀ ਬੱਚੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਦੀ ਜਾਂਚ ਲਈ ਸਿਟ ਕਾਇਮ, ਲੋਕਾਂ ਨੇ ਰੇਲ ਗੱਡੀਆਂ ਰੋਕੀਆਂ

03:48 PM Aug 20, 2024 IST

ਮੁੰਬਈ, 20 ਅਗਸਤ
ਮਹਾਰਾਸ਼ਟਰ ਸਰਕਾਰ ਨੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਵਿੱਚ ਸਕੂਲ ਦੀਆਂ ਦੋ ਵਿਦਿਆਰਥਣਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕਰਨ ਦਾ ਹੁਕਮ ਦਿੱਤਾ ਹੈ। ਇਸ ਘਟਨਾ ਦੇ ਵਿਰੋਧ 'ਚ ਭਾਰੀ ਰੋਸ ਕਾਰਨ ਲੋਕਲ ਟਰੇਨ ਸੇਵਾਵਾਂ ਨੂੰ ਰੋਕਣਾ ਪਿਆ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ 'ਐਕਸ' 'ਤੇ ਪੋਸਟ ਵਿਚ ਕਿਹਾ ਕਿ ਐੱਸਆਈਟੀ ਦੀ ਅਗਵਾਈ ਪੁਲੀਸ ਇੰਸਪੈਕਟਰ ਜਨਰਲ ਰੈਂਕ ਦੀ ਅਧਿਕਾਰੀ ਆਰਤੀ ਸਿੰਘ ਕਰੇਗੀ। ਪੁਲੀਸ ਨੇ 17 ਅਗਸਤ ਨੂੰ ਬਦਲਾਪੁਰ ਤੋਂ ਤਿੰਨ ਅਤੇ ਚਾਰ ਸਾਲ ਦੀਆਂ ਦੋ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਸਕੂਲ ਸੇਵਾਦਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਸ਼ਿਕਾਇਤ ਅਨੁਸਾਰ ਉਸ ਨੇ ਸਕੂਲ ਦੇ ਟਾਇਲਟ ਵਿੱਚ ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ। ਸਕੂਲ ਮੈਨੇਜਮੈਂਟ ਨੇ ਇਸ ਘਟਨਾ ਨੂੰ ਲੈ ਕੇ ਪ੍ਰਿੰਸੀਪਲ, ਕਲਾਸ ਟੀਚਰ ਅਤੇ ਮਹਿਲਾ ਅਟੈਂਡੈਂਟ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਕਈ ਔਰਤਾਂ ਸਮੇਤ ਮਾਪਿਆਂ ਅਤੇ ਹੋਰਨਾਂ ਵੱਲੋਂ ਵਿਆਪਕ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹ ਬਦਲਾਪੁਰ ਰੇਲਵੇ ਸਟੇਸ਼ਨ 'ਤੇ ਪਟੜੀ 'ਤੇ ਆ ਗਏ ਅਤੇ ਲੋਕਲ ਟਰੇਨਾਂ ਨੂੰ ਰੋਕ ਦਿੱਤਾ।

Advertisement

Advertisement
Advertisement