ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਸ਼ਟਰ: ਕਰਮਚਾਰੀ ’ਤੇ ਚੋਰੀ ਦਾ ਦੋਸ਼ ਲਗਾ ਕੇ ਕੁੱਟ-ਮਾਰ ਕਰਨ ਬਾਅਦ ਜੁੱਤੇ ਚਟਵਾਏ, ਸਾਰੇ ਗ੍ਰਿਫ਼ਤਾਰ

01:11 PM Mar 29, 2024 IST

ਠਾਣੇ, 29 ਮਾਰਚ
ਮਹਾਰਾਸ਼ਟਰ ਦੇ ਠਾਣੇ ਦੇ ਨਵੀਂ ਮੁੰਬਈ ਨਗਰ ਵਿੱਚ ਮੁਲਾਜ਼ਮ ਉੱਤੇ ਹਮਲਾ ਕਰਨ ਅਤੇ ਉਸ ਨੂੰ ਜੁੱਤੀ ਚੱਟਣ ਲਈ ਮਜਬੂਰ ਕਰਨ ਦੇ ਦੋਸ਼ ਵਿੱਚ ਛੇ ਵਿਅਕਤੀਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀੜਤ ਇੱਕ ਕੰਪਨੀ ਦੀ ਦੁਕਾਨ ਵਿੱਚ ਕੰਮ ਕਰਦਾ ਸੀ। ਮਸਾਲੇ ਬਣਾਉਣ ਵਾਲੀ ਕੰਪਨੀ ਦੇ ਮਾਲਕ ਰੌਣਕ ਦਿਆਲਜੀਭਾਈ ਭਾਨੂਸ਼ਾਲੀ ਅਤੇ ਉਸ ਦੇ ਕਰਮਚਾਰੀਆਂ ਨੇ ਉਸ ’ਤੇ ਮਸਾਲੇ ਚੋਰੀ ਕਰਨ ਦਾ ਦੋਸ਼ ਲਗਾਇਆ ਅਤੇ ਪੀੜਤ 'ਤੇ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਕੰਪਨੀ ਤੋਂ ਇਲਾਇਚੀ ਚੋਰੀ ਕਰਨ ਦੇ ਦੋਸ਼ 'ਚ ਪੀੜਤਾ ਦੀ ਕੁੱਟਮਾਰ ਕੀਤੀ ਗਈ, ਉਸ ਦੇ ਕੱਪੜੇ ਲਾਹ ਦਿੱਤੇ ਗਏ ਅਤੇ ਭਾਨੂਸ਼ਾਲੀ ਦੇ ਜੁੱਤੇ ਚੱਟਣ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਇਸ ਦੀ ਵੀਡੀਓ ਵੀ ਬਣਾਈ।

Advertisement

Advertisement
Advertisement