ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਸ਼ਟਰ: ਬਦਲਾਪੁਰ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਨੇ ਪੁਲੀਸ ’ਤੇ ਗੋਲੀ ਚਲਾਈ

10:12 PM Sep 23, 2024 IST
ਘਟਨਾ ਤੋਂ ਬਾਅਦ ਮੁਲਜ਼ਮ ਅਕਸ਼ੈ ਸ਼ਿੰਦੇ ਤੇ ਜ਼ਖ਼ਮੀ ਪੁਲੀਸ ਅਧਿਕਾਰੀ ਨੂੰ ਠਾਣੇ ਸਥਿਤ ਛਤਰਪਤੀ ਸ਼ਿਵਾਜੀ ਮਹਾਰਾਜਾ ਹਸਪਤਾਲ ਲੈ ਕੇ ਪੁੱਜੇ ਪੁਲੀਸ ਮੁਲਾਜ਼ਮ। -ਫੋਟੋ: ਪੀਟੀਆਈ

ਮੁੰਬਈ, 23 ਸਤੰਬਰ
ਮਹਾਰਾਸ਼ਟਰ ਵਿੱਚ ਬਦਲਾਪੁਰ ਕਸਬੇ ਦੇ ਇਕ ਸਕੂਲ ਵਿੰਚ ਦੋ ਬੱਚੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਮੁਲਜ਼ਮ ਵਿਅਕਤੀ ਦੀ ਪੁਲੀਸ ਦੀ ਜਵਾਬੀ ਗੋਲੀਬਾਰੀ ਵਿੱਚ ਮੌਤ ਹੋ ਗਈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਵਿੱਚ ਸਫਾਈ ਕਰਮਚਾਰੀ ਵਜੋਂ ਕੰਮ ਕਰਨ ਵਾਲੇ ਅਕਸ਼ੈ ਸ਼ਿੰਦੇ ਨੂੰ ਅੱਜ ਇਕ ਹੋਰ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਜਦੋਂ ਤਲੋਜਾ ਜੇਲ੍ਹ ਤੋਂ ਬਦਲਾਪੁਰ ਲਿਜਾਇਆ ਜਾ ਰਿਹਾ ਸੀ ਤਾਂ ਉਸ ਨੇ ਪੁਲੀਸ ਮੁਲਾਜ਼ਮਾਂ ’ਚੋਂ ਇਕ ਦੀ ਪਿਸਤੌਲ ਖੋਹ ਲਈ ਅਤੇ ਗੋਲੀ ਚਲਾ ਦਿੱਤੀ। ਇਸ ਦੇ ਜਵਾਬ ਵਿੱਚ ਪੁਲੀਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਕਾਲਵਾ ਸਥਿਤ ਇਕ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਉੱਧਰ, ਮੁਲਜ਼ਮ ਅਕਸ਼ੈ ਸ਼ਿੰਦੇ ਦੀ ਮਾਂ ਤੇ ਰਿਸ਼ਤੇਦਾਰਾਂ ਨੇ ਪੁਲੀਸ ’ਤੇ ਅਕਸ਼ੈ ਨੂੰ ਫ਼ਰਜ਼ੀ ਮੁਕਾਬਲੇ ਵਿੱਚ ਮਾਰਨ ਦੇ ਦੋਸ਼ ਲਗਾਏ ਹਨ।
ਵਿਰੋਧੀ ਪਾਰਟੀਆਂ ਵੱਲੋਂ ਘਟਨਾ ’ਤੇ ਹੈਰਾਨੀ ਜ਼ਾਹਿਰ ਕਰਦੇ ਹੋਏ ਇਸ ਦੀ ਵਿਆਪਕ ਤੇ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਉੱਧਰ, ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਪੁਲੀਸ ਨੇ ਮੁਲਜ਼ਮ ਨੂੰ ਆਤਮ ਰੱਖਿਆ ਵਿੱਚ ਗੋਲੀ ਮਾਰੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਗੋਲੀਬਾਰੀ ਵਿੱਚ ਇਕ ਏਐੱਸਆਈ ਜ਼ਖ਼ਮੀ ਹੋ ਗਿਆ ਜਿਸ ਦਾ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ। -ਪੀਟੀਆਈ

Advertisement

Advertisement