ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਸ਼ਟਰ ਚੋਣਾਂ: ਭਾਜਪਾ ਵੱਲੋਂ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

07:25 AM Oct 21, 2024 IST

ਨਵੀਂ ਦਿੱਲੀ: ਭਾਜਪਾ ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਨਾਗਪੁਰ ਦੱਖਣੀ-ਪੱਛਮੀ ਅਤੇ ਪਾਰਟੀ ਦੇ ਸੂਬਾਈ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੂੰ ਕਾਮਠੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਵੱਲੋਂ ਜਾਰੀ ਉਮੀਦਵਾਰਾਂ ਦੀ ਇਸ ਸੂਚੀ ਨੂੰ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ 16 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਮਹਾਰਾਸ਼ਟਰ ਦੀ 288 ਮੈਂਬਰੀ ਵਿਧਾਨ ਸਭਾ ਲਈ ਇੱਕ ਗੇੜ ਵਿੱਚ 20 ਨਵੰਬਰ ਨੂੰ ਵੋਟਾਂ ਪੈਣਗੀਆਂ, ਜਦੋਂਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਪਾਰਟੀ ਨੇ ਸੂਬਾ ਸਰਕਾਰ ਵਿੱਚ ਮੰਤਰੀ ਸੁਧੀਰ ਮੁਨਗੰਟੀਵਾਰ ਨੂੰ ਬੱਲਾਰਪੁਰ ਅਤੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਆਗੂ ਅਸ਼ੋਕ ਚਵਾਨ ਦੀ ਧੀ ਸ੍ਰੀਜਯਾ ਚਵਾਨ ਨੂੰ ਨਾਂਦੇੜ ਜ਼ਿਲ੍ਹੇ ਦੀ ਭੋਕਰ ਵਿਧਾਨ ਸਭਾ ਸੀਟ ਤੋਂ ਟਿਕਟ ਦਿੱਤੀ ਹੈ। -ਪੀਟੀਆਈ

Advertisement

Advertisement