ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਸ਼ਟਰ ਸਰਕਾਰ ਗੁਰੂਘਰਾਂ ’ਤੇ ਕਬਜ਼ਾ ਕਰਨ ਦੀ ਕਰ ਰਹੀ ਹੈ ਕੋਸ਼ਿਸ਼: ਰਣਜੀਤ ਕੌਰ

09:15 AM May 12, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਮਈ
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੀ ਪ੍ਰਧਾਨ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧ ਆਪਣੇ ਹੱਥ ਵਿਚ ਲੈਣ ਲਈ ਮੁੜ ਤੋਂ ਗੁਰਦੁਆਰਾ ਬੋਰਡ ਦੇ 1956 ਐਕਟ ਨੂੰ ਬਦਲ ਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ 2023 ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ’ਤੇ ਸਿੱਖ ਪੰਥ ਦੇ ਧਰਮ ਅੰਦਰ ਦਖਲਅੰਦਾਜ਼ੀ ਹੈ, ਜੋ ਕਿ ਨਾ ਸਹਿਣ ਯੋਗ ਹੈ। ਇਕ ਤਰਫ ਮੌਜੂਦਾ ਸਰਕਾਰ ਆਪਣੇ ਆਪ ਨੂੰ ਸਿੱਖਾਂ ਦੀ ਹਮਾਇਤੀ ਦਰਸਾ ਰਹੀ ਹੈ ਤੇ ਦੂਜੇ ਪਾਸੇ ਉਹ ਆਪਣੇ ਲੁਕਵੇਂ ਏਜੰਡੇ ਰਾਹੀਂ ਸਿੱਖ ਪੰਥ ਦੇ ਗੁਰੂਘਰਾਂ ’ਤੇ ਕਬਜ਼ਾ ਕਰਨ ਦੀਆਂ ਸਾਜ਼ਿਸ਼ ਖੇਡ ਰਹੀ ਹੈ। ਪਹਿਲਾਂ ਵੀਂ ਇਨ੍ਹਾਂ ਨੇ ਗੁਰਦੁਆਰਾ ਡਾਂਗਮਾਰ ਸਾਹਿਬ, ਹਰਿ ਕੀ ਪੌੜੀ ਅਤੇ ਸਿੱਖ ਪੰਥ ਦੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਕਬਜ਼ਾ ਕੀਤਾ ਹੋਇਆ ਹੈ ਤੇ ਦੂਜੇ ਪਾਸੇ ਦਿੱਲੀ ਕਮੇਟੀ ’ਤੇ ਕਾਬਜ਼ ਪ੍ਰਬੰਧਕ ਇਨ੍ਹਾਂ ਮੁਦਿਆਂ ਤੋਂ ਪਾਸਾ ਵੱਟ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਦੀ ਸਮੂਹ ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਇਕੱਠੀਆਂ ਹੋ ਕੇ ਇਸ ਦਾ ਵਿਰੋਧ ਕਰਨ। ਸਾਡੀ ਚੁੱਪੀ ਸਾਡੇ ਗੁਰਧਾਮਾਂ ਲਈ ਖਤਰਨਾਕ ਹੋਵੇਗੀ। ਨਵੇਂ ਐਕਟ ਵਿਚ ਸਰਕਾਰ ਵੱਲੋਂ ਨਾਮਜ਼ਦ 7 ਮੈਂਬਰਾਂ ਦੀ ਗਿਣਤੀ ਨੂੰ ਵਧਾ ਕੇ 12 ਕੀਤੀ ਜਾ ਰਹੀ ਹੈ, ਨਵੇਂ ਐਕਟ ਮੁਤਾਬਕ ਹੁਣ 17 ਮੈਂਬਰੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ 12 ਮੈਂਬਰਾਂ ਦੇ ਨਾਲ ਨਾਲ 3 ਮੈਂਬਰ ਚੋਣ ਜਿਤ ਕੇ ਆਉਣਗੇ ਅਤੇ 2 ਮੈਂਬਰ ਸ਼੍ਰੋਮਣੀ ਕਮੇਟੀ ਨਾਮਜ਼ਦ ਕਰ ਸਕੇਗੀ।

Advertisement

Advertisement
Advertisement