For the best experience, open
https://m.punjabitribuneonline.com
on your mobile browser.
Advertisement

Maharashtra Government - Video: ਫੜਨਵੀਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼ਿੰਦੇ ਤੇ ਪਵਾਰ ਨੇ ਉਪ ਮੁੱਖ ਮੰਤਰੀਆਂ ਵਜੋਂ ਸਹੁੰ ਚੁੱਕੀ

06:32 PM Dec 05, 2024 IST
maharashtra government   video  ਫੜਨਵੀਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ  ਸ਼ਿੰਦੇ ਤੇ ਪਵਾਰ ਨੇ ਉਪ ਮੁੱਖ ਮੰਤਰੀਆਂ ਵਜੋਂ ਸਹੁੰ ਚੁੱਕੀ
ਹਲਫ਼ਦਾਰੀ ਸਮਾਗਮ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਤੇ ਅਜੀਤ ਪਵਾਰ। -ਫੋਟੋ: ਪੀਟੀਆਈ
Advertisement
ਮੁੰਬਈ, 5 ਦਸੰਬਰ
Maharashtra Government: ਭਾਜਪਾ ਆਗੂ ਦੇਵੇਂਦਰ ਫੜਨਵੀਸ (Devendra Fadnavis) ਨੇ ਵੀਰਵਾਰ ਨੂੰ ਇਥੇ ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਤੇ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਅਤੇ ਨੈਸ਼ਨਲਿਸਟ ਕਾਂਗਰਸ  ਪਾਰਟੀ (NCP) ਮੁਖੀ ਅਜੀਤ ਪਵਾਰ ਨੇ ਉਪ ਮੁੱਖ ਮੰਤਰੀਆਂ ਵਜੋਂ ਅਹੁਦੇ ਦਾ ਹਲਫ਼ ਲਿਆ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਫੜਨਵੀਸ ਅਤੇ ਉਨ੍ਹਾਂ ਦੇ ਦੋ ਡਿਪਟੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ।

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਮਹਾਯੁਤੀ ਦੇ ਹਜ਼ਾਰਾਂ ਸਮਰਥਕਾਂ ਦੀ ਸ਼ਮੂਲੀਅਤ ਵਾਲਾ ਇਹ ਹਲਫ਼ਦਾਰੀ ਸਮਾਗਮ ਬੀਤੀ 23 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਕਰੀਬ ਦੋ ਹਫ਼ਤੇ ਬਾਅਦ ਇਥੋਂਂ ਦੇ ਆਜ਼ਾਦ ਮੈਦਾਨ ਵਿੱਚ ਹੋਇਆ।

Advertisement

ਨਾਗਪੁਰ ਦੱਖਣੀ ਪੱਛਮੀ ਹਲਕੇ ਤੋਂ ਵਿਧਾਇਕ ਚੁਣੇ ਗਏ 54 ਸਾਲਾ ਫੜਨਵੀਸ ਤੀਜੀ ਵਾਰ ਮੁੱਖ ਮੰਤਰੀ ਬਣੇ ਹਨ। ਭਾਜਪਾ ਨੇਤਾ ਸੁਧੀਰ ਮੁਨਗੰਟੀਵਾਰ ਨੇ ਦਿਨ ਦੇ ਸ਼ੁਰੂ ਵਿਚ ਕਿਹਾ ਸੀ ਕਿ ਸੰਭਵ ਤੌਰ  ’ਤੇ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਕੈਬਨਿਟ ਦੇ ਹੋਰ ਮੈਂਬਰ ਵੀ ਸਹੁੰ ਚੁੱਕਣਗੇ।

ਫੜਨਵੀਸ ਬੀਤੀ 20 ਨਵੰਬਰ ਨੂੰ ਹੋਈਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਚਿਹਰਾ ਸਨ ਅਤੇ ਉਨ੍ਹਾਂ ਦੀ ਅਗਾਵਾਈ ਹੇਠ ਭਾਜਪਾ ਨੇ 288 ਮੈਂਬਰੀ ਵਿਧਾਨ ਸਭਾ  ਵਿਚ ਨੂੰ 132 ਸੀਟਾਂ 'ਤੇ ਜ਼ੋਰਦਾਰ ਜਿੱਤ ਹਾਸਲ ਕੀਤੀ ਅਤੇ ਇਹੋ ਕੁਝ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਬਣਾਉਣ ਵਿਚ ਸਹਾਈ ਹੋਇਆ। ਵਿਧਾਨ ਸਭਾ ਵਿਚ ਭਾਜਪਾ-ਸ਼ਿਵ ਸੈਨਾ-ਐੱਨਸੀਪੀ ਦੇ 'ਮਹਾਯੁਤੀ' ਗੱਠਜੋੜ ਕੋਲ 230 ਸੀਟਾਂ ਦਾ ਭਾਰੀ ਬਹੁਮਤ ਹੈ। -ਪੀਟੀਆਈ

Advertisement
Author Image

Balwinder Singh Sipray

View all posts

Advertisement