For the best experience, open
https://m.punjabitribuneonline.com
on your mobile browser.
Advertisement

ਮਹਾਰਾਸ਼ਟਰ: ਮਾਓਵਾਦੀ ਸਬੰਧ ਮਾਮਲੇ ’ਚੋਂ ਹਾਈ ਕੋਰਟ ਨੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸਾਈਬਾਬਾ ਨੂੰ ਬਰੀ ਕੀਤਾ

12:40 PM Mar 05, 2024 IST
ਮਹਾਰਾਸ਼ਟਰ  ਮਾਓਵਾਦੀ ਸਬੰਧ ਮਾਮਲੇ ’ਚੋਂ ਹਾਈ ਕੋਰਟ ਨੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸਾਈਬਾਬਾ ਨੂੰ ਬਰੀ ਕੀਤਾ
Advertisement

ਨਾਗਪੁਰ, 5 ਮਾਰਚ
ਬੰਬੇ ਹਾਈ ਕੋਰਟ ਦੇ ਨਾਗਪੁਰ ਬੈਂਚ ਨੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਨੂੰ ਬਰੀ ਕਰ ਦਿੱਤਾ ਗਿਆ। ਅਦਾਲਤ ਨੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਰੱਦ ਕਰ ਦਿੱਤੀ। ਜਸਟਿਸ ਵਿਨੈ ਜੋਸ਼ੀ ਅਤੇ ਜਸਟਿਸ ਵਾਲਮੀਕਿ ਐੱਸਏ ਮੇਨੇਜੇਸ ਦੇ ਡਿਵੀਜ਼ਨ ਬੈਂਚ ਨੇ ਇਸ ਮਾਮਲੇ ਵਿੱਚ ਪੰਜ ਹੋਰ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ। ਬੈਂਚ ਨੇ ਕਿਹਾ ਕਿ ਉਹ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਰਿਹਾ ਹੈ ਕਿਉਂਕਿ ਇਸਤਗਾਸਾ ਪੱਖ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਕਰਨ ਵਿੱਚ ਨਾਕਾਮ ਰਿਹਾ।

Advertisement

ਇਸ ਦੌਰਾਨ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਮਹਾਰਾਸ਼ਟਰ ਸਰਕਾਰ ਸੁਪਰੀਮ ਕੋਰਟ ਪੁੱਜ ਗਈ ਹੈ।

Advertisement
Author Image

Advertisement
Advertisement
×