ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਸ਼ਟਰ: ਮਨਿੀ ਬੱਸ ਦੀ ਕੰਟੇਨਰ ਨਾਲ ਟੱਕਰ, 12 ਹਲਾਕ

08:56 AM Oct 16, 2023 IST
ਮਹਾਰਾਸ਼ਟਰ ’ਚ ਸੜਕ ਹਾਦਸੇ ਵਾਲੀ ਥਾਂ ’ਤੇ ਜਾਂਚ ਕਰਦੀ ਹੋਈ ਪੁਲੀਸ। -ਫੋਟੋ: ਪੀਟੀਆਈ

ਛਤਰਪਤੀ ਸੰਭਾਜੀਨਗਰ, 15 ਅਕਤੂਬਰ
ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਸਮ੍ਰਿਧੀ ਐਕਸਪ੍ਰੈੱਸਵੇਅ ’ਤੇ ਤੇਜ਼ ਰਫਤਾਰ ਮਨਿੀ ਬੱਸ ਇਕ ਕੰਟੇਨਰ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 23 ਹੋਰ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪ੍ਰਾਈਵੇਟ ਬੱਸ ’ਚ 35 ਯਾਤਰੀ ਸਵਾਰ ਸਨ, ਜੋ ਬੁਲਢਾਨਾ ਜ਼ਿਲ੍ਹੇ ’ਚ ਸੈਲਾਨੀ ਬਾਬਾ ਦਰਗਾਹ ਤੋਂ ਨਾਸਿਕ ਪਰਤ ਰਹੇ ਸਨ।
ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਦਫਤਰ (ਪੀਐੱਮਓ) ਨੇ ਐਕਸ ’ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ’ਚੋਂ ਦੋ-ਦੋ ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਮ੍ਰਿਧੀ ਐਕਸਪ੍ਰੈੱਸਵੇਅ ’ਤੇ ਵਾਪਰੇ ਸੜਕ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਨੂੰ ਸੂਬਾ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ ਹੈ। ਇਹ ਹਾਦਸਾ ਵੈਜਾਪੁਰ ਇਲਾਕੇ ’ਚ ਵਾਪਰਿਆ। ਪੁਲੀਸ ਨੇ ਦੱਸਿਆ ਕਿ ਬੱਸ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਜੰਬਰਗਾਓਂ ਟੌਲ ਪਲਾਜ਼ਾ ਨੇੜੇ ਖੜ੍ਹੇ ਇਕ ਕੰਟੇਨਰ ਨਾਲ ਜਾ ਟਕਰਾਈ। ਇਕ ਅਧਿਕਾਰੀ ਮੁਤਾਬਕ ਛਤਰਪਤੀ ਸੰਭਾਜੀਨਗਰ ਸਥਿਤ ਖੇਤਰੀ ਟਰਾਂਸਪੋਰਟ ਦਫਤਰ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਵ ਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਕਿਹਾ ਕਿ ਸਮਰਿੱਧੀ ਐਕਸਪ੍ਰੈੱਸਵੇਅ ’ਤੇ ਯਾਤਰੀਆਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਕਿਹਾ ਕਿ ਸਮ੍ਰਿਧੀ ਐਕਸਪ੍ਰੈੱਸਵੇਅ ’ਤੇ ਹਾਦਸੇ ਵਾਪਰਨਾ ਚਿੰਤਾ ਦਾ ਵਿਸ਼ਾ ਹੈ। -ਪੀਟੀਆਈ

Advertisement

ਤਾਮਿਲਨਾਡੂ ਤੇ ਰਾਜਸਥਾਨ ਵਿੱਚ ਦੋ ਹਾਦਸਿਆਂ ’ਚ ਸੱਤ-ਸੱਤ ਮੌਤਾਂ

ਤਿਰੂਵੰਨਾਮਲਾਈ (ਤਾਮਿਲਨਾਡੂ): ਇੱਥੇ ਤਿਰੂਵੰਨਾਮਲਾਈ-ਬੰਗਲੂਰੂ ਹਾਈਵੇਅ ’ਤੇ ਅੱਜ ਕਾਰ ਤੇ ਟਰੱਕ ਦੀ ਆਹਮੋ-ਸਾਹਮਣੀ ਟੱਕਰ ’ਚ ਦੋ ਬੱਚਿਆਂ ਸਮੇਤ ਸੱਤ ਵਿਅਕਤੀਆਂਂ ਦੀ ਮੌਤ ਹੋ ਗਈ ਜਦਕਿ ਇਕ ਔਰਤ ਗੰਭੀਰ ਜ਼ਖਮੀ ਹੋਈ ਹੈ। ਚੇਂਗਮ ਪੁਲੀਸ ਦੇ ਅਧਿਕਾਰੀ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਕਾਰ ਸੜਕ ਦੇ ਉਲਟੇ ਪਾਸੇ ਜਾ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਜੈਪੁਰ ( ਰਾਜਸਥਾਨ): ਰਾਜਸਥਾਨ ਦੇ ਡੂੰਗਰਪੁਰ ਜ਼ਿਲ੍ਹੇ ’ਚ ਅੱਜ ਇੱਕ ਟਰੱਕ ਤੇ ਕਰੂਜ਼ਰ ਜੀਪ ਦੀ ਟੱਕਰ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਅੱਠ ਹੋਰ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਰਤਨਪੁਰ ਸਰਹੱਦ ਨੇੜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਸੱਤ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਤੇ ਤਿੰਨ ਗੰਭੀਰ ਜ਼ਖ਼ਮੀਆਂ ਨੂੰ ਡੂੰਗਰਪੁਰ ਹਸਪਤਾਲ ਰੈਫਰ ਕੀਤਾ ਗਿਆ ਹੈ। -ਪੀਟੀਆਈ

Advertisement
Advertisement