ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਸ਼ਟਰ: ਐੱਨਸੀਪੀ ਆਗੂ ਬਾਬਾ ਸਿੱਦੀਕੀ ਦੀ ਗੋਲੀਆਂ ਮਾਰ ਕੇ ਹੱਤਿਆ

11:00 PM Oct 12, 2024 IST

ਮੁੰਬਈ, 12 ਅਕਤੂਬਰ

Advertisement

ਮਹਾਰਾਸ਼ਟਰ ਦੇ ਸਾਬਕਾ ਮੰਤਰੀ ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਆਗੂ ਬਾਬਾ ਜ਼ਿਆਊਦੀਨ ਸਿੱਦੀਕੀ ਉਰਫ਼ ਬਾਬਾ ਸਿੱਦੀਕੀ ਦੀ ਅੱਜ ਸ਼ਾਮ ਮੁੰਬਈ ਦੇ ਬਾਂਦਰਾ ਪੂਰਬੀ ਇਲਾਕੇ ’ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਵਾਰਦਾਤ ਮਗਰੋਂ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਨੂੰ ਨੇੜੇ ਦੇ ਲੀਲਾਵਤੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਅਧਿਕਾਰੀ ਮੁਤਾਬਕ ਐੱਨਸੀਪੀ ਆਗੂ ’ਤੇ ਹਮਲਾ ਨਿਰਮਲ ਨਗਰ ’ਚ ਕੋਲਗੇਟ ਗਰਾਊਂਡ ਨੇੜੇ ਉਨ੍ਹਾਂ ਦੇ ਵਿਧਾਇਕ ਬੇਟੇ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਸਾਹਮਣੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਦੋ ਤੋਂ ਤਿੰਨ ਗੋਲੀਆਂ ਚਲਾਈਆਂ ਜਿਨ੍ਹਾਂ ਵਿੱਚੋਂ ਇੱਕ ਗੋਲੀ ਸਿੱਦੀਕੀ ਦੀ ਛਾਤੀ ਵਿੱਚ ਵੱਜੀ। ਵਾਰਦਾਤ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੌਰਾਨ ਇਕ ਹੋਰ ਵਿਅਕਤੀ ਵੀ ਜ਼ਖਮੀ ਹੋਇਆ ਹੈ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਾਰਦਾਤ ਤੋਂ ਤੁਰੰਤ ਬਾਅਦ ਅੰਧੇਰੀ ਪੂਰਬੀ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ ਤੇ ਕਰਾਈਮ ਬਰਾਂਚ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬਾਂਦਰਾ ਵੈਸਟ ਤੋਂ ਤਿੰਨ ਵਾਰ ਦੇ ਵਿਧਾਇਕ ਬਾਬਾ ਸਿੱਦੀਕੀ ਫਰਵਰੀ ਮਹੀਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਅਜੀਤ ਪਵਾਰ ਦੀ ਅਗਵਾਈ ਵਾਲੇ ਐੱਨਸੀਪੀ ਧੜੇ ’ਚ ਸ਼ਾਮਲ ਹੋਏ ਸਨ। -ਏਜੰਸੀਆਂ

Advertisement
Advertisement