ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਸ਼ਟਰ: ਫ਼ਰਾਰ ਪੁਲੀਸ ਇੰਸਪੈਕਟਰ ਦੇ ਘਰੋਂ ਇਕ ਕਰੋੜ ਰੁਪਏ ਤੇ 72 ਲੱਖ ਦਾ ਸੋਨਾ ਬਰਾਮਦ

11:37 AM May 17, 2024 IST

ਛਤਰਪਤੀ ਸੰਭਾਜੀਨਗਰ, 17 ਮਈ
ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਵਿੱਚ ਪੁਲੀਸ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਮੁਲਜ਼ਮ ਪੁਲੀਸ ਮੁਲਾਜ਼ਮ ਦੇ ਘਰੋਂ 1.08 ਕਰੋੜ ਰੁਪਏ ਅਤੇ 72 ਲੱਖ ਰੁਪਏ ਦਾ ਸੋਨਾ ਤੇ ਗਹਿਣੇ ਬਰਾਮਦ ਕੀਤੇ ਹਨ। ਪੁਲੀਸ ਇੰਸਪੈਕਟਰ ਹਰੀਭਾਊ ਖਾੜੇ (52) ਨੂੰ 15 ਮਈ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ ਅਤੇ ਉਦੋਂ ਤੋਂ ਉਹ ਫਰਾਰ ਹੈ। ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਨੇ ਖਾੜੇ ਅਤੇ ਦੋ ਹੋਰਾਂ ਖ਼ਿਲਾਫ਼ ਸ਼ਿਕਾਇਤਕਰਤਾ ਨੂੰ ਕਿਸੇ ਮਾਮਲੇ ਵਿਚ ਮੁਲਜ਼ਮ ਨਾ ਬਣਾਉਣ ਲਈ ਕਥਿਤ ਤੌਰ 'ਤੇ 1 ਕਰੋੜ ਰੁਪਏ ਦੀ ਮੰਗ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ। ਮੁਲਜ਼ਮਾਂ ਨੇ ਬਾਅਦ ਵਿੱਚ ਆਪਣੀ ਮੰਗ ਘਟਾ ਕੇ 30 ਲੱਖ ਰੁਪਏ ਕਰ ਦਿੱਤੀ। ਏਸੀਬੀ ਨੇ ਸਭ ਤੋਂ ਪਹਿਲਾਂ ਮੁਲਜ਼ਮ ਕੁਸ਼ਕ ਜੈਨ (29) ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ। ਅਧਿਕਾਰੀ ਨੇ ਦੱਸਿਆ ਕਿ ਵਾਰੰਟ ਮਿਲਣ ਤੋਂ ਬਾਅਦ ਪੁਲੀਸ ਨੇ ਬੀਡ ਦੇ ਚਾਣਕਿਆਪੁਰੀ ਇਲਾਕੇ 'ਚ ਖਾੜੇ ਦੇ ਘਰ ਦੀ ਤਲਾਸ਼ੀ ਲਈ ਅਤੇ 1.08 ਕਰੋੜ ਰੁਪਏ ਨਕਦ, 970 ਗ੍ਰਾਮ ਸੋਨੇ ਦੇ ਬਿਸਕੁਟ ਅਤੇ 72 ਲੱਖ ਰੁਪਏ ਦੇ ਗਹਿਣੇ ਅਤੇ 5.5 ਕਿਲੋ ਚਾਂਦੀ ਜ਼ਬਤ ਕੀਤੀ। ਖਾੜੇ ਦੇ ਚਾਰ ਫਲੈਟਾਂ ਅਤੇ ਇਕ ਦੁਕਾਨ ਨਾਲ ਸਬੰਧਤ ਜਾਇਦਾਦ ਦੇ ਦਸਤਾਵੇਜ਼ ਵੀ ਜ਼ਬਤ ਕੀਤੇ ਹਨ।

Advertisement

Advertisement