For the best experience, open
https://m.punjabitribuneonline.com
on your mobile browser.
Advertisement

ਮਹਾਰਾਸ਼ਟਰ: ਦੋ ਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਕਾਰਨ ਸੱਤ ਹਲਾਕ

11:57 AM Oct 06, 2024 IST
ਮਹਾਰਾਸ਼ਟਰ  ਦੋ ਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਕਾਰਨ ਸੱਤ ਹਲਾਕ
Advertisement

ਮੁੰਬਈ, 6 ਅਕਤੂਬਰ

Advertisement

ਮੁੰਬਈ ਦੇ ਚੈਂਬੂਰ ਇਲਾਕੇ ਦੀ ਸਿਧਾਰਥ ਕਲੋਨੀ ’ਚ ਦੋ ਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਕਾਰਨ ਤਿੰਨ ਨਾਬਾਲਗਾਂ ਸਣੇ ਘੱਟੋ-ਘੱਟ ਸੱਤ ਵਿਅਕਤੀ ਮਾਰੇ ਗਏ। ਅੱਗ ਬੁਝਾਊੁ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਕਤ ਇਲਾਕੇ ’ਚ ਅੱਗ ਲੱਗਣ ਦੀ ਇਹ ਘਟਨਾ ਐਤਵਾਰ ਤੜਕੇ 5.20 ਵਜੇ ਵਾਪਰੀ, ਜਿਸ ਵਿੱਚ ਸੱਤ ਜਣੇ ਜ਼ਖਮੀ ਵੀ ਹੋਏ ਹਨ। ਸੁੂਚਨਾ ਮਿਲਣ ਮਗਰੋਂ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੇ ਲਗਪਗ 9.15 ਵਜੇ ਅੱਗ ’ਤੇ ਕਾਬੂ ਪਾ ਲਿਆ। ਇਮਾਰਤ ਦਾ ਹੇਠਲੇ ਦੇ ਹਿੱਸੇ ਦੀ ਵਰਤੋਂ ਦੁਕਾਨ ਲਈ ਅਤੇ ਉਪਰਲੇ ਹਿੱਸੇ ਦੀ ਵਰਤੋਂ ਰਿਹਾਇਸ਼ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਗ ਦਾ ਕਾਰਨ ਬਿਜਲੀ ਦੀਆਂ ਤਾਰਾਂ ਦਾ ਸਰਕਟ ਸ਼ਾਰਟ ਹੋਣਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਇਸ ਦੇ ਸਪੱਸ਼ਟ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। -ਪੀਟੀਆਈ

Advertisement

Advertisement
Author Image

Advertisement